ਪੜਚੋਲ ਕਰੋ

ਪੰਜਾਬ 'ਚ ਦਿਨਦਿਹਾੜੇ ਡਾਕਟਰ ਨੂੰ ਮਾਰੀ ਗੋਲੀ, ਦਵਾਈ ਲੈਣ ਦੇ ਬਹਾਨੇ ਆਏ ਸੀ; ਮੱਚ ਗਈ ਹਫੜਾ-ਦਫੜੀ

Amritsar News: ਅੰਮ੍ਰਿਤਸਰ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਇੱਕ ਡਾਕਟਰ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।

Amritsar News: ਅੰਮ੍ਰਿਤਸਰ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਇੱਕ ਡਾਕਟਰ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਬਦਮਾਸ਼ ਮਰੀਜ਼ ਬਣ ਕੇ ਡਾਕਟਰ ਕੋਲ ਆਏ ਸਨ। ਜਾਣਕਾਰੀ ਅਨੁਸਾਰ, ਡਾਕਟਰ ਆਪਣੇ ਕਲੀਨਿਕ ਵਿੱਚ ਮੌਜੂਦ ਸੀ, ਜਦੋਂ ਦੋ ਨੌਜਵਾਨ ਦਵਾਈ ਲੈਣ ਦੇ ਬਹਾਨੇ ਅੰਦਰ ਦਾਖਲ ਹੋਏ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਅੰਨ੍ਹੇਵਾਹ ਗੋਲੀਆਂ ਚਲਾਉਣ ਲੱਗ ਪਏ।

ਗੋਲੀ ਲੱਗਣ ਕਰਕੇ ਡਾਕਟਰ ਕੁਲਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਅਜਨਾਲਾ ਦੇ ਪਿੰਡ ਸੁਧਾਰ ਵਿੱਚ ਵਾਪਰੀ, ਜਿੱਥੇ ਡਾਕਟਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਹੀ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕੁਝ ਸਮਾਂ ਪਹਿਲਾਂ ਵੀ ਹਮਲਾਵਰਾਂ ਨੇ ਉਨ੍ਹਾਂ ਦੇ ਹਸਪਤਾਲ ਦੇ ਬਾਹਰ ਗੋਲੀਆਂ ਚਲਾਈਆਂ ਸਨ ਅਤੇ ਫਿਰੌਤੀ ਮੰਗੀ ਸੀ। ਅੱਜ ਦੀ ਘਟਨਾ ਨੂੰ ਵੀ ਇਸੇ ਸਾਜ਼ਿਸ਼ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਹਸਪਤਾਲ ਦੇ ਸੀਸੀਟੀਵੀ ਫੁਟੇਜ ਵਿੱਚ ਇਹ ਘਟਨਾ ਸਾਫ਼ ਦਿਖਾਈ ਦੇ ਰਹੀ ਹੈ ਕਿ ਦੋ ਨੌਜਵਾਨ ਦਵਾਈ ਮੰਗਣ ਦੇ ਬਹਾਨੇ ਅੰਦਰ ਆਏ ਅਤੇ ਫਿਰ ਪਿਸਤੌਲ ਕੱਢ ਕੇ ਗੋਲੀਆਂ ਚਲਾਉਣਾ ਸ਼ੁਰੂ ਕਰ ਦਿੱਤੀਆਂ।

ਦੋ ਨੌਜਵਾਨਾਂ ਨੇ ਕਲੀਨਿਕ ਵਿੱਚ ਆ ਕੇ ਅਚਾਨਕ ਗੋਲੀਆਂ ਚਲਾਉਣੀਆਂ ਕੀਤੀਆਂ ਸ਼ੁਰੂ

ਡਾਕਟਰ ਦੇ ਕਰੀਬੀ ਲੋਕਾਂ ਨੇ ਦੱਸਿਆ ਕਿ ਘਟਨਾ ਵੇਲੇ ਡਾਕਟਰ ਹਸਪਤਾਲ ਵਿੱਚ ਕੰਮ ਕਰ ਰਿਹਾ ਸੀ। ਦੋ ਨੌਜਵਾਨ ਦਵਾਈ ਲੈਣ ਆਏ ਅਤੇ ਅਚਾਨਕ ਉਨ੍ਹਾਂ ਵਿੱਚੋਂ ਇੱਕ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਡਾਕਟਰ ਗੋਲੀਆਂ ਲੱਗਣ ਕਰਕੇ ਜ਼ਖਮੀ ਹੋ ਗਿਆ ਹੈ। ਉਸ ਦੇ ਕਰੀਬੀ ਲੋਕਾਂ ਦਾ ਕਹਿਣਾ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਹਮਲਾਵਰ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਦੋ ਮਹੀਨੇ ਪਹਿਲਾਂ ਵੀ ਡਾਕਟਰ ਕੁਲਵਿੰਦਰ ਸਿੰਘ ਦੇ ਭੰਗੂ ਹਸਪਤਾਲ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਤੋਂ ਬਾਅਦ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਡਾਕਟਰ ਦੀ ਸੁਰੱਖਿਆ ਲਈ ਇੱਕ ਗੰਨਮੈਨ ਵੀ ਮੁਹੱਈਆ ਕਰਵਾਇਆ ਸੀ। ਪਰ ਅੱਜ ਜਦੋਂ ਇਹ ਘਟਨਾ ਵਾਪਰੀ ਤਾਂ ਗੰਨਮੈਨ ਡਿਊਟੀ 'ਤੇ ਨਹੀਂ ਸੀ। ਹੁਣ ਪੁਲਿਸ ਗੰਨਮੈਨ ਦੀ ਡਿਊਟੀ ਬਾਰੇ ਵੀ ਜਾਂਚ ਕਰ ਰਹੀ ਹੈ।

ਰਾਮਦਾਸ ਥਾਣੇ ਦੇ ਇੰਚਾਰਜ ਅਜੈਪਾਲ ਸਿੰਘ ਨੇ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਦੀ ਭਾਲ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਟਾਪ ਹੈਡਲਾਈਨ

Punjab News : ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਲਈ ਪ੍ਰਸ਼ਾਸਨ ਨੇ ਤੈਅ ਕੀਤਾ ਸਮਾਂ, ਦੀਵਾਲੀ ਤੋਂ ਨਵੇਂ ਸਾਲ ਤੱਕ ਲਾਗੂ ਰਹਿਣਗੇ ਹੁਕਮ
Punjab News : ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਲਈ ਪ੍ਰਸ਼ਾਸਨ ਨੇ ਤੈਅ ਕੀਤਾ ਸਮਾਂ, ਦੀਵਾਲੀ ਤੋਂ ਨਵੇਂ ਸਾਲ ਤੱਕ ਲਾਗੂ ਰਹਿਣਗੇ ਹੁਕਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਅਕਾਲੀ ਦਲ' ਨੂੰ ਦੋਹਰਾ ਝਟਕਾ, ਸੀਨੀਅਰ ਆਗੂ AAP 'ਚ ਹੋਇਆ ਸ਼ਾਮਲ, 24 ਘੰਟਿਆਂ ਬਾਅਦ ਇਸ ਲੀਡਰ ਨੇ ਵੀ ਛੱਡਿਆ SAD ਦਾ ਪੱਲਾ
ਪੰਜਾਬ ਚੋਣਾਂ ਤੋਂ ਪਹਿਲਾਂ 'ਅਕਾਲੀ ਦਲ' ਨੂੰ ਦੋਹਰਾ ਝਟਕਾ, ਸੀਨੀਅਰ ਆਗੂ AAP 'ਚ ਹੋਇਆ ਸ਼ਾਮਲ, 24 ਘੰਟਿਆਂ ਬਾਅਦ ਇਸ ਲੀਡਰ ਨੇ ਵੀ ਛੱਡਿਆ SAD ਦਾ ਪੱਲਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget