ਦਿਵਾਲੀ ਤੋਂ ਪਹਿਲਾਂ ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲੀਆਂ
Gurdaspur News: ਦਿਵਾਲੀ ਤੋਂ ਪਹਿਲਾਂ ਪੰਜਾਬ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

Gurdaspur News: ਦਿਵਾਲੀ ਤੋਂ ਪਹਿਲਾਂ ਪੰਜਾਬ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਮੱਲੀ ਮਾਰਕੀਟ ਇਲਾਕੇ ਵਿੱਚ ਵਾਪਰੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਇਸ ਗੋਲੀਬਾਰੀ ਦੀ ਘਟਨਾ ਵਿੱਚ ਮੈਜਿਕ ਟੱਚ ਸੈਲੂਨ ਨਾਮ ਦੀ ਇੱਕ ਦੁਕਾਨ ਦੇ ਸ਼ੀਸ਼ੇ ਦੇ ਗੇਟ 'ਤੇ ਗੋਲੀਆਂ ਚਲਾਈਆਂ ਗਈਆਂ। ਸਥਾਨਕ ਲੋਕਾਂ ਅਨੁਸਾਰ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਹਾਲਾਂਕਿ, ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ ਕਿ ਗੋਲੀਆਂ ਕਿਸਨੇ ਚਲਾਈਆਂ ਅਤੇ ਕਿਉਂ ਚਲਾਈਆਂ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















