Batala News: ਬਟਾਲਾ ਦੇ ਨਿਊ ਟਾਪ ਸਿਟੀ ਕਾਲੋਨੀ 'ਚ ਦੇਰ ਰਾਤ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇੱਕ ਕੋਠੀ 'ਤੇ ਅਣਪਛਾਤੇ ਹਮਲਾਵਰਾਂ ਨੇ ਤਾੜਤਾੜ ਗੋਲ਼ੀਆਂ ਚਲਾ ਦਿੱਤੀਆਂ। ਹਾਲਾਂਕਿ ਜਿਸ ਘਰ 'ਤੇ ਗੋਲ਼ੀਆਂ ਚਲਾਈਆਂ ਗਈਆਂ, ਉਸ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਧਮਕੀ ਨਹੀਂ ਮਿਲੀ ਸੀ। ਜਦਕਿ ਨਾਲ ਲੱਗਦੇ ਘਰ 'ਚ ਰਹਿੰਦੇ ਵਰਿੰਦਰ ਸਿੰਘ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਧਮਕੀਆਂ ਵਾਲੀਆਂ ਕਾਲਾਂ ਮਿਲ ਰਹੀਆਂ ਸਨ।

Continues below advertisement

ਜਾਣਕਾਰੀ ਮੁਤਾਬਕ ਕਾਰੋਬਾਰੀ ਵਰਿੰਦਰ ਸਿੰਘ ਦੇ ਗੁਆਂਢੀ ਦੇ ਘਰ ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਗੇਟ 'ਤੇ ਛੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਵਰਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨ ਅੰਡਾ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਧਮਕੀਆਂ ਦੇ ਰਿਹਾ ਸੀ ਅਤੇ ਫੋਨ 'ਤੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਗੋਲੀਆਂ ਚਲਣ ਤੋਂ ਬਾਅਦ ਵੀ ਅਮਨ ਅੰਡਾ ਦਾ ਮੈਸੇਜ ਆਇਆ ਕਿ ''ਗਿਫਟ ਮਿਲ ਗਿਆ ਹੈ।'' ਇਸ ਤੋਂ ਪਹਿਲਾਂ ਵੀ ਵਰਿੰਦਰ ਸਿੰਘ 'ਤੇ ਗੋਲੀਆਂ ਚਲਾਈਆਂ ਜਾ ਚੁੱਕੀਆਂ ਹਨ। ਦੋ ਦਿਨ ਪਹਿਲਾਂ ਹੀ ਉਸ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ।

Continues below advertisement

ਉੱਥੇ ਹੀ ਜਿਸ ਕੋਠੀ 'ਤੇ ਗੋਲੀਆਂ ਚਲਾਈਆਂ ਗਈਆਂ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ। ਹਾਲਾਂਕਿ ਉਨ੍ਹਾਂ ਦੇ ਗੁਆਂਢੀ ਵਰਿੰਦਰ ਸਿੰਘ  ਨੂੰ ਪਿਛਲੇ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ, ਇਹ ਮਾਮਲਾ ਉਨ੍ਹਾਂ ਨਾਲ ਜੁੜਿਆ ਹੋ ਸਕਦਾ ਹੈ। ਉੱਥੇ ਹੀ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਲੋਨੀ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ। ਦੂਜੇ ਪਾਸ ਚੌਂਕੀ ਅਰਬਨ ਇਸਟੇਟ ਇੰਚਾਰਜ ਵਿਕਰਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਪੁਲਿਸ ਨੇ ਅਨਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।