Crime News: ਮੋਗਾ ਦੇ ਕਸਬਾ ਕੋਟ ਈਸੇ ਖਾਂ ਵਿੱਚ ਦਿਨ ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਈਸੇ ਖਾਂ ਮੇਨ ਚੌਂਕ ਵਿੱਚ ਸਥਿਤ ਡਾਕਟਰ ਦੇ ਨਰਸਿੰਗ ਹੋਮ ਵਿੱਚ 2 ਅਣਪਛਾਤੇ ਲੋਕ ਆਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।

Continues below advertisement



ਨਰਸਿੰਗ ਹੋਮ 'ਚ ਵੜ ਕੇ ਡਾਕਟਰ 'ਤੇ ਚਲਾਈਆਂ ਤਾੜ-ਤਾੜ ਗੋਲੀਆਂ


ਜਾਣਕਾਰੀ ਅਨੁਸਾਰ, ਡਾਕਟਰ ਅਨਿਲਜੀਤ ਕੰਬੋਜ, ਜੋ ਕਿ ਮਸ਼ੂਹਰ ਅਦਾਕਾਰ ਤਾਨੀਆ ਦੇ ਪਿਤਾ ਹਨ, ਨੂੰ ਕੋਟ ਈਸੇ ਖਾਂ ਮੇਨ ਚੌਕ ਵਿਖੇ ਆਪਣੇ ਹਰਬੰਸ ਨਰਸਿੰਗ ਹੋਮ ਵਿੱਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਨਿਲਜੀਤ ਕੰਬੋਜ ਨੂੰ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਏ।



ਡਾਕਟਰ ਦੀ ਹਾਲਸ ਦੱਸੀ ਜਾ ਰਹੀ ਨਾਜ਼ਕ


ਦੱਸਿਆ ਜਾ ਰਿਹਾ ਹੈ ਕਿ ਡਾਕਟਰ ਦੀ ਹਾਲਤ ਬਹੁਤ ਨਾਜ਼ੁਕ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਧਮਕੀਆਂ ਮਿਲੀਆਂ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।