ਫਿਰੋਜ਼ਪੁਰ: 20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਚੋਣ ਜ਼ਾਬਤਾ ਵੀ ਲੱਗਾ ਹੋਇਆ ਹੈ। ਪੁਲਿਸ ਵੱਲੋਂ ਲੋਕਾਂ ਦੇ ਸਾਰੇ ਹਥਿਆਰ ਜਮ੍ਹਾ ਕਰਵਾਏ ਜਾਣ ਦਾ ਦਾਅਵਾ ਕਰਦੀ ਹੈ ਪਰ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਗੁਲਾਮ ਪੱਤਰ 'ਚ ਨੌਜਵਾਨਾਂ ਵੱਲੋਂ ਸਰੇਆਮ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂਪਿੰਡ ਗੁਲਾਮ ਪੱਤਰ 'ਚ ਦੁਕਾਨ 'ਤੇ ਬੈਠੇ ਨੌਜਵਾਨ 'ਤੇ ਕੁਝ ਕਾਰ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਬੰਦੂਕ ਨਾਲ ਗੋਲੀਆਂ ਚਲਾਈਆਂ, ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਗਿਆ ਜੋ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: Punjab Elections 2022: ਬਿਕਰਮ ਮਜੀਠੀਆ ਦੀ ਪਤਨੀ ਗਨੀਵ ਡਟੀ ਮੈਦਾਨ 'ਚ, ਵੱਡੀ ਜਿੱਤ ਹਾਸਲ ਕਰਨ ਦਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904