Punjab news: ਫਿਰੋਜ਼ਪੁਰ ਦੇ ਮਲਵਲ ਰੋਡ ‘ਤੇ ਦਪਹਿਰ ਕਰੀਬ 2 ਵਜੇ ਬਾਈਕ ‘ਤੇ ਆਏ ਨਕਾਬਪੋਸ਼ਾਂ ਵਲੋਂ ਨੌਜਵਾਨ 'ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।


2 ਬਾਈਕ ਸਵਾਰਾਂ ਨੇ ਨੌਜਵਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ


ਦੱਸ ਦਈਏ ਕਿ ਦੁਪਹਿਰ 2 ਵਜੇ ਦੇ ਕਰੀਬ ਬਾਈਕ ‘ਤੇ ਸਵਾਰ ਹੋ ਕੇ 6 ਹਮਲਾਵਰ ਆਏ ਅਤੇ ਉਨ੍ਹਾਂ ਇੱਕ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਨੌਜਵਾਨ ਦੇ ਮੂੰਹ 'ਤੇ ਅਤੇ ਦੂਜੀ ਬਾਂਹ 'ਤੇ ਲੱਗੀ। ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। 


ਇਹ ਵੀ ਪੜ੍ਹੋ: Punjab Police: 'ਸਬ ਇੰਸਪੈਕਟਰ ਦੀ ਭਰਤੀ 'ਚ ਵੱਡਾ ਘਪਲਾ ! ਹਰਿਆਣਾ ਦੇ ਨੌਜਵਾਨਾਂ ਨੂੰ ਹੀ ਕਰ ਲਿਆ ਭਰਤੀ, ਸਬੂਤ ਲਿਆਂਦੇ ਸਾਹਮਣੇ'


ਜ਼ਖ਼ਮੀ ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ। ਉੱਥੇ ਹੀ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ 'ਚ ਸਾਫ ਤੌਰ ‘ਤੇ ਨਜ਼ਰ ਆ ਰਿਹਾ ਹੈ ਕਿ ਕਿਵੇਂ ਇਕ ਮੁੰਡਾ ਮੋਟਰਸਾਈਕਲ ਛੱਡ ਕੇ ਭੱਜਦਾ ਹੈ ਅਤੇ ਪਿੱਛੇ ਤੋਂ ਮੋਟਰਸਾਈਕਲ 'ਤੇ ਆ ਰਹੇ ਨਕਾਬਪੋਸ਼ ਬਦਮਾਸ਼ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਨੇੜੇ ਖੜ੍ਹੇ ਲੋਕ ਆਪਣੀ ਜਾਨ ਬਚਾਉਂਦੇ ਹੋਇਆਂ ਭੱਜਦੇ ਨਜ਼ਰ ਆ ਰਹੇ ਹਨ। 


ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨੌਜਵਾਨ 'ਤੇ ਗੋਲੀ ਕਿਉਂ ਚਲਾਈ ਗਈ।


ਇਹ ਵੀ ਪੜ੍ਹੋ: Sangrur News: ਨਸ਼ੀਲੀਆਂ ਗੋਲ਼ੀਆਂ ਤੇ ਨਜਾਇਜ਼ ਹਥਿਆਰ ਸਮੇਤ 4 ਗ੍ਰਿਫ਼ਤਾਰ, ਮਾਮਲਾ ਦਰਜ, ਜਾਂਚ ਸ਼ੁਰੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।