Firozpur News: ਸਬੂੇ ਅੰਦਰ ਲੋਕ ਸਭਾ ਚੋਣਾਂ ਕਰਕੇ ਚੋਣ ਜਾਬਤਾ ਲੱਗਾ ਹੋਇਆ ਹੈ। ਪਰ ਨਜਾਇਜ਼ ਹਥਿਆਰ ਰੱਖਣ ਵਾਲਿਆਂ ਨੂੰ ਇਸ ਦਾ ਕੋਈ ਵੀ ਡਰ ਨਹੀਂ ਜਦ ਕਿ ਪੁਲਿਸ ਪ੍ਰਸਾਸਨ ਵੱਲੋਂ ਲਗਾਤਾਰ ਫਲੈਗ ਮਾਰਚ ਕੱਢਕੇ ਲੋਕਾਂ ਨੂੰ ਅਪੀਲ ਕੀਤੀ ਜਾਂ ਰਹੀ ਹੈ। ਕੀ ਉਹ ਆਪਣਾ ਅਸਲਾ ਥਾਣਿਆਂ ਵਿੱਚ ਜਾਂ ਫਿਰ ਨਜਦੀਕੀ ਗੰਨ ਹਾਊਸ 'ਚ ਜਮ੍ਹਾ ਕਰਵਾਉਣ ਪਰ ਕੁੱਝ ਲੋਕਾਂ 'ਤੇ ਇਸ ਸਭ ਦਾ ਕੋਈ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ।
ਇਸੇ ਲਈ ਗੋਲੀਆਂ ਚੱਲਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਸੰਤੂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਕੁੱਝ ਹਥਿਆਰਬੰਦ ਲੋਕਾਂ ਵੱਲੋਂ ਰਾਤ ਦੇ ਹਨੇਰੇ ਵਿੱਚ ਇੱਕ ਘਰ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਘਰ ਵਿੱਚ ਸਾਰੇ ਵਿਅਕਤੀ ਸੁੱਤੇ ਹੋਏ ਸਨ। ਇਸ ਦੌਰਾਨ ਦੇਰ ਰਾਤ ਤਿੰਨ ਗੱਡੀਆਂ ਵਿੱਚ ਨੌਜਵਾਨ ਆਏ ਅਤੇ ਉਨ੍ਹਾਂ ਨੇ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਵੱਲੋਂ 25 ਤੋਂ 30 ਰੌਂਦ ਫਾਇਰ ਕੀਤੇ ਗਏ ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।
ਇਸ ਸਾਰੀ ਘਟਨਾ ਦੀ ਜਾਣਕਾਰੀ ਘਰ ਵਾਲਿਆਂ ਵੱਲੋਂ ਪੁਲਿਸ ਵਿਭਾਗ ਨੂੰ ਦਿੱਤੀ ਗਈ ਹੈ। ਇਸ ਘਟਨਾ ਦੌਰਾਨ ਇੱਕ ਨੌਜਵਾਨ ਦੇ ਹੱਥ ਵਿੱਚ ਫਾਇਰ ਲੱਗਿਆ ਜਿਸ ਨੂੰ ਫਰੀਦਕੋਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਲੋਕਾਂ ਨੂੰ ਜਲਦ ਗਿਰਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab News: IAS ਪਰਮਪਾਲ ਦੇ ਚੋਣ ਲੜਨ ਦੀ ਰਾਹ 'ਚ ਨੋਟਿਸ ਪੀਰੀਅਡ ਬਣਿਆ ਰੋੜਾ, ਪੰਜਾਬ ਸਰਕਾਰ ਨੇ ਡਿਊਟੀ 'ਤੇ ਵਾਪਸ ਆਉਣ ਦੇ ਦਿੱਤੇ ਹੁਕਮ