ਵੱਡੀ ਖਬਰ! ਅੰਮ੍ਰਿਤਸਰ ਦੇ ਖਾਸਾ ਬੀਐਸਐਫ ਕੈਂਪ ਵਿੱਚ ਅੰਨ੍ਹੇੇਵਾਹ ਫਾਇਰਿੰਗ, 5 ਜਵਾਨਾਂ ਦੀ ਮੌਤ, 2 ਜ਼ਖਮੀ
ਅੰਮ੍ਰਿਤਸਰ : ਖਾਸਾ ਬੀਐਸਐਫ ਕੈਂਪ ਵਿੱਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੌਰਾਨ ਬੀਐਸਐਫ ਦੇ ਚਾਰ ਜਵਾਨਾਂ ਦੀ ਮੌਤ ਦੱਸੀ ਦਾ ਰਹੀ ਹੈ। ਸਿਪਾਹੀ ਸਮੇਤ ਦੋ ਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ
![ਵੱਡੀ ਖਬਰ! ਅੰਮ੍ਰਿਤਸਰ ਦੇ ਖਾਸਾ ਬੀਐਸਐਫ ਕੈਂਪ ਵਿੱਚ ਅੰਨ੍ਹੇੇਵਾਹ ਫਾਇਰਿੰਗ, 5 ਜਵਾਨਾਂ ਦੀ ਮੌਤ, 2 ਜ਼ਖਮੀ Firing in Khasa BSF Camp Amritsar 5 jawan dead ਵੱਡੀ ਖਬਰ! ਅੰਮ੍ਰਿਤਸਰ ਦੇ ਖਾਸਾ ਬੀਐਸਐਫ ਕੈਂਪ ਵਿੱਚ ਅੰਨ੍ਹੇੇਵਾਹ ਫਾਇਰਿੰਗ, 5 ਜਵਾਨਾਂ ਦੀ ਮੌਤ, 2 ਜ਼ਖਮੀ](https://feeds.abplive.com/onecms/images/uploaded-images/2021/11/15/04ef16617538db94ce488772f2f9e129_original.jpg?impolicy=abp_cdn&imwidth=1200&height=675)
ਮਨਪ੍ਰੀਤ ਕੌਰ ਦੀ ਰਿਪੋਰਟ
ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਖਾਸਾ ਬੀਐਸਐਫ ਹੈੱਡਕੁਆਰਟਰ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਬੀਐੱਸਐੱਫ ਦੇ ਹੀ ਜਵਾਨ ਨੇ ਹੀ ਮੈੱਸ 'ਚ ਅੰਨ੍ਹੇਵਾਹ ਫਾਇਰਿੰਗ ਕੀਤੀ । ਜਿਸ 'ਚ 5 ਲੋਕ ਜਵਾਨਾਂ ਦੀ ਮੌਤ ਦੱਸੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਨੇ ਬਾਅਦ ਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।
ਦੱਸਿਆ ਜਾ ਰਿਹਾ ਹੈ ਕਿ ਡਿਊਟੀ 'ਤੇ ਤਾਇਨਾਤ ਇਕ ਜਵਾਨ ਨੇ ਆਪਣੀ ਡਿਊਟੀ ਵੱਧ ਲਾਏ ਜਾਣ ਤੋਂ ਤੰਗ ਆ ਕੇ 'ਤੇ ਡਿਊਟੀ 'ਤੇ ਤਾਇਨਾਤ ਜਵਾਨਾਂ 'ਤੇ ਹੀ ਫਾਇਰਿੰਗ ਕਰ ਦਿੱਤੀ ਜਿਸ ਕਾਰਨ ਬੀਐਸਐਫ਼ ਦੇ 5 ਜਵਾਨਾਂ ਦੀ ਮੌਤ ਹੋ ਗਈ ਜਦਕਿ 2 ਜ਼ਖਮੀ ਦੱਸੇ ਜਾ ਰਹੇ ਹਨ ਜੋ ਕਿ ਗੁਰੂ ਨਾਨਕ ਹਸਪਤਾਲ 'ਚ ਜ਼ੇਰੇ ਇਲਾਜ਼ ਹਨ।
ਜਾਣਕਾਰੀ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ 'ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ 'ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ 'ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਤਾਇਨਾਤ ਜੀਡੀ ਜਵਾਨਾਂ ਨੂੰ ਲੱਗੀਆਂ।
ਮਿਲੀ ਜਾਣਕਾਰੀ ਅਨੁਸਾਰ ਜ਼ਵਾਨ ਸਤੁਪਾ ਨੇ ਇਹ ਫੈਸਲਾ ਤੰਗ ਆ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲ਼ੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ 'ਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ ਬੀਐਸਐਫ ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ 'ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਨਾਲ ਅਫ਼ਸਰ ਦੀ ਜਾਨ ਵਾਲ-ਵਾਲ ਬਚ ਗਈ। ਇਸ ਤੋਂ ਬਾਅਦ ਦੋਸ਼ੀ ਜਵਾਨ ਨੇ ਬੀਐਸਐਫ ਦੇ ਹੈੱਡਕੁਆਰਟਰ ਵਿਖੇ ਸਥਿਤ ਹਸਪਤਾਲ ਦੇ ਨਜ਼ਦੀਕ ਜਾ ਕੇ ਆਪਣੇ-ਆਪ ਨੂੰ ਵੀ ਗੋਲ਼ੀਆਂ ਮਾਰ ਲਈਆਂ। ਸਿੱਟੇ ਵਜੋਂ ਉਹ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਬ੍ਰੇਕਿੰਗ : ਪਠਾਨਕੋਟ ਭਾਰਤ-ਪਾਕਿ ਸਰਹੱਦ 'ਤੇ ਦਿਖਿਆ ਡਰੋਨ, ਸਰਚ ਅਪ੍ਰੇਸ਼ਨ ਜਾਰੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)