ਨਗਰ ਕੀਰਤਨ 'ਚ ਫਾਇਰਿੰਗ, ਪਿਉ-ਪੁੱਤਰ ਗ੍ਰਿਫਤਾਰ
ਏਬੀਪੀ ਸਾਂਝਾ | 11 Nov 2019 03:54 PM (IST)
ਸ਼ਹਿਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਨਗਰ ਕੀਰਤਨ ਜਦੋਂ ਮੁਹੱਲਾ ਸੰਗਤਪੁਰਾ ਵਿੱਚ ਪਹੁੰਚਿਆ ਤਾਂ ਇੱਕ ਨੌਜਵਾਨ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ।
ਮੰਡੀ ਗੋਬਿੰਦਗੜ੍ਹ: ਸ਼ਹਿਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਨਗਰ ਕੀਰਤਨ ਜਦੋਂ ਮੁਹੱਲਾ ਸੰਗਤਪੁਰਾ ਵਿੱਚ ਪਹੁੰਚਿਆ ਤਾਂ ਇੱਕ ਨੌਜਵਾਨ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਦਰਅਸਲ ਇਸ ਨੌਜਵਾਨ ਨੇ ਨਗਰ ਕੀਰਤਨ ਦੇ ਸਵਾਗਤ ਲਈ ਫਾਇਰਿੰਗ ਕੀਤੀ ਪਰ ਛੱਤਾਂ 'ਤੇ ਖੜ੍ਹੇ ਲੋਕ ਸਹਿਮ ਗਏ। ਇਸ ਵੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ਵਿੱਚ ਆਈ। ਪੁਲਿਸ ਨੇ ਫਾਇਰ ਕਰਨ ਵਾਲੇ ਜਤਿੰਦਰ ਸਿੰਘ ਤੇ ਉਸ ਦੇ ਪਿਤਾ ਨਸੀਬ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।