ਪਟਿਆਲਾ: ਇੱਥੇ ਦੇ ਸਾਈਂ ਮਾਰਕਿਟ ‘ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਇਸ ਲੜਾਈ ਦੌਰਾਨ ਹੀ ਫਾਇਰਿੰਗ ਵੀ ਕੀਤੀ ਗਈ। ਖ਼ਬਰਾਂ ਨੇ ਕਿ ਇਹ ਦੋਵੇਂ ਧੜੇ ਅਕਾਲੀ ਦਲ ਦੇ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਲੜਾਈ ‘ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬੌਰਬੀ ਡੈਂਟਲ ਨੇ ਕਿਹਾ ਕਿ ਕੁਝ ਲੋਕਾਂ ਨੂੰ ਭੇਜ ਕੇ ਗੋਲੀਆਂ ਚਲਵਾਈਆਂ ਗਈਆਂ ਜਿਸ ‘ਚ ਸਾਡੇ ਕੁਝ ਲੋਕ ਜ਼ਖ਼ਮੀ ਹੋਏ ਹਨ।



ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਤੋਂ ਤਿੰਨ ਰਾਊਂਡ ਬਰਾਮਦ ਕਰ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਉਧਰ ਮੌਕੇ ‘ਤੇ ਪਹੁੰਚੇ ਪਟਿਆਲਾ ਡੀਐਸਪੀ ਯੋਗੇਸ਼ ਕੁਮਾਰ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਜੋ ਵੀ ਦੋਸ਼ੀ ਹੋਏਗਾ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।