ਨਗਰ ਕੀਰਤਨ 'ਚ ਸ਼ਰੇਆਮ ਫਾਇਰਿੰਗ
ਏਬੀਪੀ ਸਾਂਝਾ | 15 Nov 2019 03:08 PM (IST)
ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਰੇਆਮ ਫਾਇਰਿੰਗ ਕੀਤੀ ਗਈ। ਇਹ ਫਾਇਰਿੰਗ ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਕਮਾਲਪੁਰ ਵਿੱਚ ਹੋਈ। ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਸੰਗਰੂਰ: ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਰੇਆਮ ਫਾਇਰਿੰਗ ਕੀਤੀ ਗਈ। ਇਹ ਫਾਇਰਿੰਗ ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਕਮਾਲਪੁਰ ਵਿੱਚ ਹੋਈ। ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਦਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਦੌਰਾਨ ਕੁਝ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਇਹ ਸਭ ਕੁਝ ਵੀਡੀਓ ਵਿੱਚ ਕੈਦ ਹੋ ਗਿਆ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਨਗਰ ਕੀਰਤਨ ਦੌਰਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਜਵਾਨ ਤਾਇਨਾਤ ਰਹੇ। ਉਸ ਵੇਲੇ ਅਜਿਹਾ ਕੁਝ ਵੀ ਨਹੀਂ ਹੋਇਆ। ਇਹ ਵੀਡੀਓ ਸਾਹਮਣੇ ਆਉਣ ਮਗਰੋਂ ਜਾਂਚ ਕੀਤੀ ਜਾ ਰਹੀ ਹੈ। ਪੜਤਾਲ ਮਗਰੋਂ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਵੇਗੀ।