ਬੰਟੀ ਬੈਂਸ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫਤਾਰ, ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ 'ਤੇ ਚਲਾਈਆਂ ਸੀ ਗੋਲੀਆਂ
ਮੁਲਜ਼ਮ ਨੇ ਪੁਲੀਸ ਕੋਲ ਕਬੂਲ ਕੀਤਾ ਕਿ ਉਸ ਨੇ ਵਿਦੇਸ਼ ਵਿੱਚ ਬੈਠੇ ਲੱਕੀ ਪਟਿਆਲ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਇਸ ਮਾਮਲੇ ਦੇ ਇੱਕ ਮੁਲਜ਼ਮ ਫ਼ਿਰੋਜ਼ ਨੂੰ ਹਰਿਆਣਾ ਪੁਲਿਸ ਨੇ ਕੱਲ੍ਹ ਇੱਕ ਮੁਕਾਬਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ।
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਮੋਹਾਲੀ ਦੇ ਪਿੰਡ ਬਲੌਂਗੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਦੀ ਪਛਾਣ ਦਵਿੰਦਰ ਬੰਬੀਹਾ ਗੈਂਗ ਦਾ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਵਜੋਂ ਹੋਈ ਹੈ। ਇਸ ਨੇ ਮੋਹਾਲੀ ਦੇ ਕਟਾਣੀ ਪ੍ਰੀਮੀਅਮ ਢਾਬੇ 'ਤੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਪੰਜਾਬੀ ਗਾਇਕ ਬੰਟੀ ਬੈਂਸ ਉੱਥੇ ਬੈਠੇ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਸੀ ਪਰ ਗੋਲੀ ਚੱਲਣ ਤੋਂ ਪਹਿਲਾਂ ਹੀ ਉਹ ਉੱਥੋਂ ਚਲਾ ਗਿਆ ਸੀ।
ਸਿੱਧੂ ਮੂਸੇਵਾਲਾ ਦਾ ਰਹਿ ਚੁੱਕਿਆ ਮੈਨੇਜਰ
ਗਾਇਕ ਬੰਟੀ ਬੈਂਸ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਹਨ। ਦਵਿੰਦਰ ਬੰਬੀਹਾ ਗੈਂਗ ਵੱਲੋਂ ਉਸ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਫਾਇਰਿੰਗ ਉਸ 'ਤੇ ਜਬਰੀ ਪੈਸੇ ਨਾ ਦੇਣ ਕਾਰਨ ਕੀਤੀ ਗਈ ਸੀ। ਫੜੇ ਗਏ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋ ਮੁਲਜ਼ਮ ਰਾਣਾ ਅਤੇ ਅਰਸ਼ਜੋਤ ਅਜੇ ਵੀ ਫਰਾਰ ਹਨ।
In a major breakthrough, #AGTF, Punjab has arrested Amritpal Singh @ Nannu, associate of Davinder Bambiha Gang, involved in the recent firing incident at Katani Premium Dhaba, Sector 79, #Mohali
— DGP Punjab Police (@DGPPunjabPolice) February 29, 2024
Preliminary interrogation of the arrested accused has revealed the identity of two… pic.twitter.com/shKUxetlML
ਲੱਕੀ ਪਟਿਆਲ ਦੇ ਇਸ਼ਾਰੇ 'ਤੇ ਚਲਾਈਆਂ ਗੋਲੀਆਂ
ਮੁਲਜ਼ਮ ਨੇ ਪੁਲੀਸ ਕੋਲ ਕਬੂਲ ਕੀਤਾ ਕਿ ਉਸ ਨੇ ਵਿਦੇਸ਼ ਵਿੱਚ ਬੈਠੇ ਲੱਕੀ ਪਟਿਆਲ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਇਸ ਮਾਮਲੇ ਦੇ ਇੱਕ ਮੁਲਜ਼ਮ ਫ਼ਿਰੋਜ਼ ਨੂੰ ਹਰਿਆਣਾ ਪੁਲਿਸ ਨੇ ਕੱਲ੍ਹ ਇੱਕ ਮੁਕਾਬਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮੁਲਜ਼ਮ ਰਾਜਸਥਾਨ ਦਾ ਰਹਿਣ ਵਾਲਾ ਹੈ। ਉਨ੍ਹਾਂ ਲਈ ਪੈਸੇ ਅਤੇ ਹਥਿਆਰਾਂ ਦਾ ਪ੍ਰਬੰਧ ਵੀ ਲੱਕੀ ਪਟਿਆਲ ਵੱਲੋਂ ਕੀਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।