Punjab News: ਪੰਜਾਬ ਦੇ ਅੱਡਾ ਰੰਗੜ ਨੰਗਲ 'ਚ ਆੜ੍ਹਤੀਏ ਦੇ ਘਰ 'ਤੇ ਪੈਟਰੋਲ ਬੰਬ ਸੁੱਟਣ ਅਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਰੰਗੜ ਨੰਗਲ ਜੋ ਆੜ੍ਹਤੀਏ ਦਾ ਕੰਮ ਕਰਦੇ ਹਨ, ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਕੋਲ ਵਿਦੇਸ਼ ਗਿਆ ਹੈ।

Continues below advertisement

ਘਰ 'ਚ ਰਹਿੰਦੇ ਕਾਮੇ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਧਮਾਕੇ ਦੀ ਆਵਾਜ਼ ਆਈ ਅਤੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਸ ਸਬੰਧੀ ਪੁਲਿਸ ਨੂੰ ਦੱਸਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Continues below advertisement

ਜਾਂਚ 'ਚ ਪਤਾ ਲੱਗਿਆ ਕਿ ਮਹਿਤਾ ਵਾਲੇ ਪਾਸੇ ਤੋਂ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੋਠੀ 'ਤੇ ਪੈਟਰੋਲ ਬੰਬ ਸੁੱਟਿਆ ਅਤੇ ਦੋ ਫਾਇਰ ਕਰਕੇ ਉਧਰ ਨੂੰ ਹੀ ਚਲੇ ਗਏ।ਦੋ ਦਿਨ ਪਹਿਲਾਂ ਹੀ ਅੱਡਾ ਅੰਮੋ ਨੰਗਲ ਵਿਖੇ ਸ਼ਾਮ ਵੇਲੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਕਰਿਆਨਾ ਸਟੋਰ 'ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ।

ਇਸ 'ਚ ਅਜੇ ਤੱਕ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ। ਲਗਾਤਾਰ ਦੂਜੀ ਵਾਰ ਹੋਈ ਫਾਇਰਿੰਗ ਦੀ ਘਟਨਾ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉੱਥੇ ਹੀ ਪੁਲਿਸ ਇਸ ਘਟਨਾ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।