Punjab News: ਮਾਨਸਾ ਅਦਾਲਤ 'ਚ ਵਕੀਲ ਵੀ ਨਹੀਂ ਸਰੁੱਖਿਅਤ ! ਆਰੋਪੀ ਨੇ ਵਕੀਲ 'ਤੇ ਚਲਾਈ ਗੋਲ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਪੁਲਿਸ ਨੇ ਦੋਸ਼ੀ ਅਰਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ ਕਿ ਇਹ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਹੈ।
Punjab News: ਮਾਨਸਾ ਜ਼ਿਲ੍ਹੇ ਦੀ ਅਦਾਲਤ ਵਿੱਚ ਪਾਰਕਿੰਗ ਨੂੰ ਲੈ ਕੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਰ ਪਾਰਕ ਕਰਨ ਨੂੰ ਲੈ ਕੇ ਨੌਜਵਾਨ ਤੇ ਵਕੀਲ ਵਿਚਾਲੇ ਵਿਵਾਦ ਹੋ ਗਿਆ ਜਿਸ ਤੋਂ ਬਾਅਦ ਆਰੋਪੀ ਨੌਜਵਾਨ ਨੇ ਵਕੀਲ ਉੱਤੇ ਗੋਲ਼ੀ ਚਲਾ ਦਿੱਤੀ। ਖੈਰੀਅਤ ਰਹੀ ਕਿ ਇਸ ਹਮਲੇ ਵਿੱਚ ਵਕੀਲ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਇਸ ਤੋਂ ਬਾਅਦ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਾਣੋ ਕੀ ਹੈ ਪੂਰਾ ਵਿਵਾਦ ?
ਜ਼ਿਕਰ ਕਰ ਦਈਏ ਕਿ ਮਾਨਸਾ ਦੀ ਅਦਾਲਤ ਵਿੱਚ ਵਕੀਲ ਤੇ ਨੌਜਵਾਨ ਦੇ ਪਾਰਕਿੰਗ ਨੂੰ ਲੈ ਕੇ ਛਿੜਿਆ ਵਿਵਾਦ ਗੋਲੀਬਾਰੀ ਵਿੱਚ ਬਦਲ ਲਿਆ। ਇਸ ਤੋਂ ਬਾਅਦ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਬਤ ਪੁਲਿਸ ਅਧਿਕਾਰੀ ਨੇ ਮਾਨਸਾ ਦੀ ਅਦਾਲਤ ਵਿੱਚ ਵਕੀਲ ਅਮਰਿੰਦਰ ਸਿੰਘ ਮਾਨ ਤੇ ਨੌਜਵਾਨ ਵਿਚਾਲੇ ਵਿਵਾਦ ਹੋ ਗਿਆ ਜਿਸ ਤੋਂ ਬਾਅਦ ਬਰਨਾਲਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਵਕੀਲ ਅਮਰਿੰਦਰ ਸਿੰਘ ਉੱਤੇ ਗੋਲੀ ਚਲਾ ਦਿੱਤੀ।
ਪੁਲਿਸ ਪੁਰਾਣੇ ਵਿਵਾਦ ਦੀ ਕਰ ਰਹੀ ਜਾਂਚ
ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਅਰਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ ਕਿ ਇਹ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ