ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਵਲਟੋਹਾ ਕਸਬੇ ਵਿੱਚ ਅੱਜ ਤੜਕੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕੱਪੜੇ ਦੀ ਦੁਕਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Punjab News: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਵਲਟੋਹਾ ਕਸਬੇ ਵਿੱਚ ਅੱਜ ਤੜਕੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕੱਪੜੇ ਦੀ ਦੁਕਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਹਾਲਾਂਕਿ ਇਸ ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਵਲਟੋਹਾ ਕਸਬਾ 'ਚ ਸਥਿਤ 'ਪੁਰੀਆ ਦੀ ਹੱਟੀ' ਦੇ ਬਾਹਰ ਸੋਮਵਾਰ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ, ਜਿੱਥੇ ਲੰਬੇ ਸਮੇਂ ਤੋਂ ਕੱਪੜਿਆਂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਿਆ ਜਦੋਂ ਦੁਕਾਨ ਮਾਲਕ ਰੋਸ਼ਨ ਲਾਲ ਪੁੱਤਰ ਬਲਦੇਵ ਰਾਜ ਵਾਸੀ ਅੰਮ੍ਰਿਤਸਰ ਆਪਣੀ ਦੁਕਾਨ ’ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਦੁਕਾਨ ਦੇ ਸ਼ਟਰ 'ਤੇ ਚਾਰ ਗੋਲੀਆਂ ਦੇ ਨਿਸ਼ਾਨ ਸਨ। ਇਹ ਦੇਖ ਕੇ ਉਹ ਡਰ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦਿਆਂ ਹੀ ਥਾਣਾ ਵਲਟੋਹਾ ਦੇ ਇੰਚਾਰਜ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੌਕੇ ਦਾ ਮੁਆਇਨਾ ਕਰ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ, ਤਾਂ ਜੋ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਬਾਰੇ ਕੋਈ ਸੁਰਾਗ ਮਿਲ ਸਕੇ।
ਟ੍ਰੈਂਡਿੰਗ ਟੌਪਿਕ

















