Punjab News: ਮੋਗਾ ਨਗਰ-ਨਿਗਮ ਦੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ 'ਤੇ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਵੜ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਰਕੇ ਗੰਭੀਰ ਜ਼ਖਮੀ ਹੋਏ ਨਰਿੰਦਰਪਾਲ ਸਿੱਧੂ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। 

Continues below advertisement

ਉੱਥੇ ਹੀ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਪੁਲਿਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਸੀ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।

Continues below advertisement