Punjab News: ਫਿਰੋਜ਼ਪੁਰ 'ਚ ਕਾਂਗਰਸੀ ਆਗੂ 'ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਆਰਿਫ ਕੇ ਅਧੀਨ ਪੈਂਦੇ ਇਲਾਕੇ 'ਚ ਪੁਰਾਣੀ ਰੰਜਿਸ਼ ਨੂੰ ਲੈਕੇ ਗੋਲੀ ਚੱਲੀ ਹੈ।

Continues below advertisement

ਇਸ ਗੋਲੀਬਾਰੀ ਵਿੱਚ ਪਿੰਡ ਰੁਕਨੇ ਵਾਲਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Continues below advertisement

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੋਲੀਬਾਰੀ ਦੇ ਪੂਰੇ ਕਾਰਨਾਂ ਅਤੇ ਇਸ 'ਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।