ਪੰਜਾਬ ਦੇ ਹਸਪਤਾਲ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
Tarntaran News: ਤਰਨਤਾਰਨ ਦੇ ਭਿੱਖੀਵਿੰਡ ਕਸਬੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਦੱਸ ਦਈਏ ਕਿ ਇਹ ਤਾਜ਼ਾ ਘਟਨਾ ਮੰਦਰ ਵਾਲਾ ਬਾਜ਼ਾਰ ਵਿੱਚ ਸਥਿਤ ਚੋਪੜਾ ਹਸਪਤਾਲ ਵਿੱਚ ਵਾਪਰੀ।

Tarntaran News: ਤਰਨਤਾਰਨ ਦੇ ਭਿੱਖੀਵਿੰਡ ਕਸਬੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਦੱਸ ਦਈਏ ਕਿ ਇਹ ਤਾਜ਼ਾ ਘਟਨਾ ਮੰਦਰ ਵਾਲਾ ਬਾਜ਼ਾਰ ਵਿੱਚ ਸਥਿਤ ਚੋਪੜਾ ਹਸਪਤਾਲ ਵਿੱਚ ਵਾਪਰੀ, ਜਿੱਥੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ।
ਚਸ਼ਮਦੀਦਾਂ ਅਨੁਸਾਰ, ਹਮਲਾਵਰਾਂ ਨੇ ਹਸਪਤਾਲ ਦੇ ਬਾਹਰ ਪਹੁੰਚਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮੌਕੇ 'ਤੇ ਪਹੁੰਚੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਪਿੱਛੇ ਗੈਂਗਸਟਰ ਪ੍ਰਭ ਦਾਸੂਵਾਲ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਰਿਹਾ ਪ੍ਰਭ ਦਾਸੂਵਾਲ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਫਿਰੌਤੀ ਵਸੂਲੀ ਲਈ ਅਜਿਹੇ ਹਮਲਿਆਂ ਦੀ ਸਾਜ਼ਿਸ਼ ਰਚ ਰਿਹਾ ਹੈ। ਉਸ ਵਿਰੁੱਧ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।
ਡੀਐਸਪੀ ਪ੍ਰੀਤਇੰਦਰ ਸਿੰਘ ਨੇ ਨੌਜਵਾਨਾਂ ਨੂੰ ਅਜਿਹੇ ਅਪਰਾਧਾਂ ਤੋਂ ਦੂਰ ਰਹਿਣ ਅਤੇ ਗਲਤ ਰਸਤੇ 'ਤੇ ਚੱਲਣ ਤੋਂ ਬਚਣ ਅਪੀਲ ਕੀਤੀ। ਉਨ੍ਹਾਂ ਕਿਹਾ, "ਇਸ ਰਸਤੇ ਦੇ ਬਹੁਤ ਭਿਆਨਕ ਨਤੀਜੇ ਹਨ।" ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਉੱਮੀਦ ਜਤਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















