ਗੁਰਦਾਸਪੁਰ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੱਚ ਗਈ ਹਫੜਾ-ਦਫੜੀ
Punjab News: ਗੁਰਦਾਸਪੁਰ ਵਿੱਚ ਜੇਲ੍ਹ ਰੋਡ 'ਤੇ ਸਥਿਤ ਪੁੱਡਾ ਮਾਰਕੀਟ ਵਿੱਚ ਵੀਰਵਾਰ ਸ਼ਾਮ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇੱਕ ਇਮੀਗ੍ਰੇਸ਼ਨ ਦਫ਼ਤਰ 'ਤੇ ਗੋਲੀਆਂ ਚਲਾ ਦਿੱਤੀਆਂ।

Punjab News: ਗੁਰਦਾਸਪੁਰ ਵਿੱਚ ਜੇਲ੍ਹ ਰੋਡ 'ਤੇ ਸਥਿਤ ਪੁੱਡਾ ਮਾਰਕੀਟ ਵਿੱਚ ਵੀਰਵਾਰ ਸ਼ਾਮ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇੱਕ ਇਮੀਗ੍ਰੇਸ਼ਨ ਦਫ਼ਤਰ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਸ਼ੱਕੀ ਮੌਕੇ ਤੋਂ ਫਰਾਰ ਹੋ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਬਾਰੇ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋ ਨੌਜਵਾਨ, ਜਿਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ, ਸ਼ਾਮ ਨੂੰ ਇੱਕ ਪਲਸਰ ਮੋਟਰਸਾਈਕਲ 'ਤੇ ਅਜੋਸੀ ਹੱਬ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਪਹੁੰਚੇ
ਅਤੇ ਇੱਕ ਫਾਇਰ ਕਰਕੇ ਫਰਾਰ ਹੋ ਗਏ। ਗੋਲੀਬਾਰੀ ਸਮੇਂ ਦਫਤਰ ਦੇ ਮਾਲਕ ਹਰਮਨਜੀਤ ਸਿੰਘ ਕੰਗ ਮੌਜੂਦ ਨਹੀਂ ਸਨ। ਕਰਮਚਾਰੀਆਂ ਨੇ ਦੱਸਿਆ ਕਿ ਗੋਲੀ ਕੰਧ ਦੀ ਘੜੀ 'ਤੇ ਲੱਗੀ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਇਸ ਸਬੰਧੀ ਪੁਲਿਸ ਸੁਪਰਡੈਂਟ ਡੀ.ਕੇ. ਚੌਧਰੀ ਨੇ ਦੱਸਿਆ ਕਿ ਘਟਨਾ ਵਾਲੀ ਜਗ੍ਹਾ ਤੋਂ ਦੋ ਖੋਲ ਬਰਾਮਦ ਕੀਤੇ ਗਏ ਹਨ। ਜਦੋਂ ਕਿ ਗੋਲੀ ਕੰਧ ‘ਤੇ ਲੱਗੀ ਘੜੀ ਵਿੱਚ ਜਾ ਵੱਜੀ ਹੈ, ਇਸ ਤੋਂ ਇਲਾਵਾ ਕੋਈ ਨਿਸ਼ਾਨ ਨਹੀਂ ਮਿਲੇ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੱਚਾਈ ਜਲਦੀ ਹੀ ਸਾਹਮਣੇ ਆ ਜਾਵੇਗੀ। ਘਟਨਾ ਤੋਂ ਬਾਅਦ, ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਅਤੇ ਸਾਵਧਾਨੀ ਵਜੋਂ ਨੇੜਲੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਗੋਲੀਬਾਰੀ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















