ਵੱਡੀ ਖ਼ਬਰ! ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
Punjab News: ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ 'ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ 'ਤੇ ਕਰੀਬ 6 ਰਾਊਂਡ ਫਾਇਰ ਕੀਤੇ ਹਨ।

Punjab News: ਜ਼ੀਰਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ 'ਤੇ ਕਾਤਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ 'ਤੇ ਕਰੀਬ 6 ਰਾਊਂਡ ਫਾਇਰ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਦੋਂ ਹੋਇਆ, ਜਦੋਂ ਬੀਤੀ ਰਾਤ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ਵਿਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ।
ਕਰੇਟਾ ਕਾਰ 'ਚ ਸਵਾਰ ਹਮਲਾਵਰਾਂ ਨੇ ਕੀਤਾ ਪਿੱਛਾ, ਫਿਰ ਚਲਾਈਆਂ ਗੋਲੀਆਂ
ਇਸ ਦੌਰਾਨ ਇਕ ਕਰੇਟਾ ਕਾਰ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸ਼ੇਰ ਖਾਂ ਪਿੰਡ ਨੇੜੇ ਉਨ੍ਹਾਂ ਦੀ ਕਾਰ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆ। ਹਾਲਾਂਕਿ ਇਸ ਵਾਰਦਾਤ ਵਿਚ ਕੁਲਬੀਰ ਜ਼ੀਰਾ ਵਾਲ-ਵਾਲ ਬਚ ਗਏ ਅਤੇ ਵਾਰਦਾਤ ਉਪਰੰਤ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ।
ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
ਇਸ ਉਪਰੰਤ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਕੁਲਬੀਰ ਜ਼ੀਰਾ ਦੀ ਗੱਡੀ ਦਾ ਪਿੱਛਾ ਕਰ ਰਹੀ ਕਰੇਟਾ ਕਾਰ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਫਿਲਹਾਲ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
