Punjab News: ਫਾਜ਼ਿਲਕਾ ਜ਼ਿਲ੍ਹੇ ਵਿੱਚ ਪਾਕਿਸਤਾਨ ਤੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਰਾਹੀਂ ਹਥਿਆਰ ਭੇਜੇ ਗਏ। ਬੀਐਸਐਫ ਦੇ ਜਵਾਨ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਹੇਠਾਂ ਸੁੱਟਿਆ ਤੇ ਹਥਿਆਰ ਅਤੇ ਡਰੋਨ ਬਰਾਮਦ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਦੇ ਥਾਣੇ ਵਿੱਚ ਦਰਜ ਕਰ ਦਿੱਤੀ ਗਈ ਹੈ ਕਿ ਆਖਿਰ ਹਥਿਆਰਾਂ ਦੀ ਖੇਪ ਭਾਰਤ ਵਿੱਚ ਕਿਸਨੇ ਮੰਗਵਾਈ ਸੀ ?
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਬਾਓਪੀ ਮੁਹਾਰਸੋਨਾ ਨੇੜੇ ਇੱਕ ਦਿਨ ਪਹਿਲਾਂ ਰਾਤ ਨੂੰ ਇੱਕ ਡਰੋਨ ਦੀ ਆਵਾਜਾਈ ਹੋਈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਜਵਾਨਾਂ ਨੇ ਡਰੋਨ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਹੇਠਾ ਡਿੱਗ ਪਿਆ ਇਸ ਤੋਂ ਬਾਅਦ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ ਜਿਸ ਵਿੱਚ 3 ਪਿਸਤੌਲ, 7 ਮੈਗਜ਼ੀਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਫਾਜ਼ਿਲਕਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਇਸ ਮਾਮਲੇ ਵਿੱਚ ਪੁਲਿਸ ਨੇ ਖੁਫੀਆ ਸੂਤਰਾਂ ਨੂੰ ਅਲਰਟ ਕਰ ਦਿੱਤਾ ਹੈ ਤੇ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਕਿਸ ਨੇ ਮੰਗਵਾਈ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ