ਪੀਰ ਮੁਹੰਮਦ ਦੇ ਘਰ 'ਤੇ ਫਾਇਰਿੰਗ
ਏਬੀਪੀ ਸਾਂਝਾ | 20 Aug 2018 05:10 PM (IST)
ਫਿਰੋਜ਼ਪੁਰ: ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੇ ਘਰ 'ਤੇ ਅਣਪਛਾਤੇ ਲੋਕਾਂ ਨੇ ਫਾਇਰਿੰਗ ਕੀਤੀ। ਫਿਰੋਜ਼ਪੁਰ ਦੇ ਕਸਬਾ ਮਖੂ ਦੇ ਪਿੰਡ ਪੀਰ ਮੁਹੰਮਦ ਸਥਿਤ ਉਨ੍ਹਾਂ ਘਰ 'ਤੇ ਲੰਘੀ ਰਾਤ ਫਾਇਰਿੰਗ ਕੀਤੀ ਗਈ। ਇਸ ਹਮਲੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ। ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਕਿਸੇ ਦਾ ਨੁਕਸਾਨ ਨਹੀਂ ਹੋਇਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਖੜਕਾ ਹੋਣ 'ਤੇ ਜਦੋਂ ਉਹ ਦਰਵਾਜ਼ੇ ਕੋਲ ਪੁੱਜੇ ਤਾਂ ਬਾਹਰੋਂ ਫਾਈਰਿੰਗ ਹੋਣ ਲੱਗ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿ ਇਸ ਸਬੰਧੀ ਸ਼ਿਕਾਇਤ ਮਿਲੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।