ਪੰਜਾਬ ਤੋਂ ਵੱਡੀ ਖ਼ਬਰ! ਸ਼ੋਅਰੂਮ ਦੇ ਮਾਲਕ 'ਤੇ ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਹੜਕੰਪ
Tarntaran News: ਤਰਨਤਾਰਨ ਦੇ ਪਿੰਡ ਮੱਲ੍ਹੀਆਂ ਖੁਰਦ ਵਿਚ ਫਰਨੀਚਰ ਸ਼ੋਅਰੂਮ 'ਤੇ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਬਦਮਾਸ਼ਾਂ ਨੇ ਤਾੜਤਾੜ ਗੋਲੀਆਂ ਚਲਾਈਆਂ।

Tarntaran News: ਤਰਨਤਾਰਨ ਦੇ ਪਿੰਡ ਮੱਲ੍ਹੀਆਂ ਖੁਰਦ ਵਿਚ ਫਰਨੀਚਰ ਸ਼ੋਅਰੂਮ 'ਤੇ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਬਦਮਾਸ਼ਾਂ ਨੇ ਤਾੜਤਾੜ ਗੋਲੀਆਂ ਚਲਾਈਆਂ। ਇਸ ਦੌਰਾਨ ਇਕ ਬਦਮਾਸ਼ ਵੱਲੋਂ ਕੀਤੀ ਗਈ ਫਾਇਰਿੰਗ ਵਿਚ ਸ਼ੋਅਰੂਮ ਮਾਲਕ ਅਮਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਮੱਲ੍ਹੀਆਂ ਖੁਰਦ ਵਿਚ ਜੰਡਿਆਲਾ ਗੁਰੂ ਜਾਣ ਵਾਲੀ ਮੁੱਖ ਸੜਕ ’ਤੇ ਸਥਿਤ ਅਮਰ ਫਰਨੀਚਰ ਹਾਊਸ ਵਿਚ 3 ਨਕਾਬਪੋਸ਼ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਸ਼ੋਅਰੂਮ ਦਾ ਮਾਲਕ ਅਮਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਕੱਦਗਿੱਲ ਉਸ ਸਮੇਂ ਸ਼ੋਅਰੂਮ ਦੇ ਅੰਦਰ ਮੌਜੂਦ ਸੀ।
ਇਸੇ ਦੌਰਾਨ 3 ਬਦਮਾਸ਼ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੇ ਪਹੁੰਚੇ। ਉਨ੍ਹਾਂ ਵਿਚੋਂ ਦੋ ਬਦਮਾਸ਼ ਸੜਕ ’ਤੇ ਮੋਟਰਸਾਈਕਲ ਕੋਲ ਹੀ ਖੜ੍ਹੇ ਰਹੇ, ਜਦਕਿ ਤੀਜਾ ਬਦਮਾਸ਼ ਸ਼ੋਅਰੂਮ ਦੇ ਅੰਦਰ ਦਾਖਲ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਸ਼ੋਅਰੂਮ ਵਿਚ ਦਾਖਲ ਹੋਏ ਬਦਮਾਸ਼ ਦਾ ਚਿਹਰਾ ਢਕਿਆ ਹੋਇਆ ਸੀ। ਅਮਰਦੀਪ ਸਿੰਘ ਨੇ ਜਦੋਂ ਉਸ ਨੂੰ ਚਿਹਰੇ ਤੋਂ ਕੱਪੜਾ ਹਟਾਉਣ ਲਈ ਕਿਹਾ ਤਾਂ ਉਸ ਨੇ ਪਿਸਤੌਲ ਨਾਲ ਉਸ ’ਤੇ ਫਾਇਰਿੰਗ ਕਰ ਦਿੱਤੀ।
ਗੋਲੀ ਅਮਰਦੀਪ ਸਿੰਘ ਦੀ ਪੱਟ ਦੇ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ । ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















