ਬਠਿੰਡਾ: ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ‘ਚ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੁੱਢਲੀ ਜਾਂਚ ‘ਚ ਪਤਾ ਲੱਗਿਆ ਹੈ ਕਿ ਭਗਤਾ ਭਾਈ ਦੇ ਸਕੂਲ ਸਾਹਮਣੇ ਕੁੱਝ ਮੁੰਡੇ, ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸੀ। ਇਸ ਦਾ ਵਿਰੋਧ ਨੌਜਵਾਨ ਗੁਰਪ੍ਰੀਤ ਸਿੰਘ ਨੇ ਕੀਤਾ। ਮੁੰਡਿਆਂ ਨੂੰ ਉੱਥੋਂ ਜਾਣ ਲਈ ਕਿਹਾ ਤਾਂ ਮੁਲਜ਼ਮਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ।
ਗੋਲੀ ਨੌਜਵਾਨ ਦੇ ਗਲ ‘ਚ ਲੱਗੀ ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਦਾ ਕੁਝ ਪਤਾ ਨਹੀਂ।
ਕੁੜੀਆਂ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰੀ ਗੋਲੀ
ਏਬੀਪੀ ਸਾਂਝਾ
Updated at:
21 Nov 2019 11:51 AM (IST)
ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ‘ਚ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੁੱਢਲੀ ਜਾਂਚ ‘ਚ ਪਤਾ ਲੱਗਿਆ ਹੈ ਕਿ ਭਗਤਾ ਭਾਈ ਦੇ ਸਕੂਲ ਸਾਹਮਣੇ ਕੁੱਝ ਮੁੰਡੇ, ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸੀ। ਇਸ ਦਾ ਵਿਰੋਧ ਨੌਜਵਾਨ ਗੁਰਪ੍ਰੀਤ ਸਿੰਘ ਨੇ ਕੀਤਾ।
- - - - - - - - - Advertisement - - - - - - - - -