(Source: ECI/ABP News)
NRI ਨੇ ਗ਼ਰੀਬ ਕੁੜੀਆਂ ਦਾ ਕਰਵਾਇਆ ਵਿਆਹ ਤਾਂ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਫਿਰੌਤੀ ਦੀ ਕੀਤੀ ਮੰਗ !
ਦੱਸਿਆ ਜਾਂਦਾ ਹੈ ਕਿ ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਸਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਹਰਕਤ ਉਸੇ ਵੀਡੀਓ ਤੋਂ ਬਾਅਦ ਕੀਤੀ ਗਈ।
![NRI ਨੇ ਗ਼ਰੀਬ ਕੁੜੀਆਂ ਦਾ ਕਰਵਾਇਆ ਵਿਆਹ ਤਾਂ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਫਿਰੌਤੀ ਦੀ ਕੀਤੀ ਮੰਗ ! Firing outside an NRIs house in Kapurthala NRI ਨੇ ਗ਼ਰੀਬ ਕੁੜੀਆਂ ਦਾ ਕਰਵਾਇਆ ਵਿਆਹ ਤਾਂ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਫਿਰੌਤੀ ਦੀ ਕੀਤੀ ਮੰਗ !](https://feeds.abplive.com/onecms/images/uploaded-images/2024/10/14/3cbcdd8fe641d041f5b9cc2dc430be2c1728892497407645_original.jpeg?impolicy=abp_cdn&imwidth=1200&height=675)
Crime News: ਕਪੂਰਥਲਾ 'ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ 'ਚ ਇੱਕ NRI ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੇ ਸੂਤਰਾਂ ਦੀ ਮੰਨੀਏ ਤਾਂ ਗੋਲੀ ਚਲਾਉਣ ਵਾਲੇ ਦੋਸ਼ੀਆਂ ਨੇ ਫਿਰੌਤੀ ਦਾ ਨੋਟ ਵੀ ਸੁੱਟਿਆ ਹੈ ਜਿਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।
ਬੀਤੀ ਰਾਤ ਕਰੀਬ 11:30 ਵਜੇ ਪਿੰਡ ਕੋਟ ਕਰਾਰ ਖਾਂ ਵਿੱਚ ਇੱਕ ਐਨਆਰਆਈ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਦੀਪ ਕਰਨ ਸਮੇਤ ਸਦਰ ਥਾਣੇ ਦੀ ਪੁਲੀਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਕੀਤੀ।
ਦੱਸਿਆ ਜਾਂਦਾ ਹੈ ਕਿ ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਸਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਹਰਕਤ ਉਸੇ ਵੀਡੀਓ ਤੋਂ ਬਾਅਦ ਕੀਤੀ ਗਈ। ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਸਬ-ਡਵੀਜ਼ਨ ਦੀਪਕਰਨ ਨੇ ਦੱਸਿਆ ਕਿ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਦੁਸ਼ਮਣੀ ਦੇ ਨਾਲ-ਨਾਲ ਹੋਰ ਵੀ ਕਈ ਨੁਕਤਿਆਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਫਿਰੌਤੀ ਦੇ ਮੁੱਦੇ ਦੀ ਪੁਸ਼ਟੀ ਨਹੀਂ ਕੀਤੀ ਹੈ।
ਕੁਝ ਦਿਨ ਪਹਿਲਾਂ ਵੀ ਹੋਈ ਸੀ ਵਾਰਦਾਤ
ਦੱਸ ਦਈਏ ਕਿ 7 ਅਕਤੂਬਰ ਨੂੰ ਕਪੂਰਥਲਾ ਦੇ ਇਕ ਮੋਬਾਈਲ ਸ਼ੋਅਰੂਮ 'ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵੱਡੇ ਵਪਾਰਕ ਘਰਾਣੇ ਅਜੇ ਵੀ ਡਰੇ ਹੋਏ ਹਨ। ਫਿਲਹਾਲ ਉਕਤ ਮਾਮਲੇ 'ਚ ਪੁਲਸ ਨੇ ਗੋਲੀ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪਰ ਇਸ ਘਟਨਾ ਤੋਂ ਡਰਦਿਆਂ ਵੱਡੇ ਕਾਰੋਬਾਰੀਆਂ ਨੇ ਸੋਸ਼ਲ ਮੀਡੀਆ ਤੋਂ ਪਰਹੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)