Batala news: ਜਿਊਲਰੀ ਸ਼ੋਅਰੂਮ ਦੇ ਮਾਲਕ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਪਹਿਵਾਰ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Batala news: ਬਟਾਲਾ ਦੇ ਧਰਮਪੁਰਾ ਇਲਾਕੇ ਵਿੱਚ ਦੇਰ ਰਾਤ ਇੱਕ ਜਿਊਲਰੀ ਸ਼ੋਅਰੂਮ ਦੇ ਮਾਲਕ ਦੇ ਘਰ ਦੇ ਬਾਹਰ ਕੁਝ ਨਕਾਬਪੋਸ਼ ਨੌਜਵਾਨਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Batala news: ਬਟਾਲਾ ਦੇ ਧਰਮਪੁਰਾ ਇਲਾਕੇ ਵਿੱਚ ਦੇਰ ਰਾਤ ਇੱਕ ਜਿਊਲਰੀ ਸ਼ੋਅਰੂਮ ਦੇ ਮਾਲਕ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਤਿੰਨ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ਦੇ ਬਾਹਰ ਫਾਇਰਿੰਗ ਕਰਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਉੱਥੇ ਹੀ ਸ਼ੋਅਰੂਮ ਦਾ ਮਾਲਕ ਨਵੀਨ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਵਟਸਐਪ ਕਾਲ ਆਈ ਸੀ, ਜਿਸ ਵਿਚ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਹੈਰੀ ਚੱਢਾ ਦੱਸੀ ਸੀ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: Punjab ਆਪਣੀ ਕਮਾਈ ਦਾ 35% ਪੈਸਾ ਮੁਫ਼ਤ ਦੀਆਂ ਸਕੀਮਾਂ ਦੇਣ 'ਤੇ ਲਗਾ ਰਿਹਾ, RBI ਦੀ ਰਿਪੋਰਟ 'ਚ ਸਾਰੇ ਸੂਬਿਆਂ 'ਤੇ ਵੱਡਾ ਖੁਲਾਸਾ
ਉੱਥੇ ਹੀ ਜਦੋਂ ਦੂਜੀ ਵਾਰ ਕਾਲ ਆਈ ਤਾਂ ਉਸ ਨੇ ਜਦੋਂ ਪੈਸੇ ਦੇਣ ਤੋਂ ਮਨ੍ਹਾ ਕੀਤਾ ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕਿਹਾ ਉਹ ਆਪਣੇ ਤਰੀਕੇ ਨਾਲ ਪੈਸੇ ਲੈ ਲਵੇਗਾ, ਜਿਸ ਬਾਰੇ ਉਨ੍ਹਾਂ ਨੇ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਰਾਤ ਨੂੰ ਘਰ ਤੋਂ ਬਾਹਰ ਤਿੰਨ ਨਕਾਬਪੋਸ਼ ਲੋਕਾਂ ਨੇ ਆ ਕੇ ਫਾਇਰਿੰਗ ਕੀਤੀ ਤਾਂ ਉਦੋਂ ਤੋਂ ਹੀ ਪੂਰਾ ਪਰਿਵਾਰ ਦਹਿਸ਼ਤ ਵਿੱਚ ਹੈ ਅਤੇ ਸਾਰਿਆਂ ਦਾ ਰੋ-ਰੋ ਕੇ ਬੂਰਾ ਹਾਲ ਹੈ। ਅਸੀਂ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਾਂ।
ਦੂਜੇ ਪਾਸੇ ਇਸ ਘਟਨਾ ਸਬੰਧੀ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਉਕਤ ਪਰਿਵਾਰ ਦੀ ਸੁਰੱਖਿਆ ਲਈ ਪੁਲਿਸ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: SYL Controversy: ਪ੍ਰਤਾਪ ਸਿੰਘ ਬਾਜਵਾ ਨੇ SYL ਮੁੱਦੇ ਨੂੰ ਲੈ ਕੇ 'ਆਪ' 'ਤੇ ਲਗਾਏ ਗੰਭੀਰ ਦੋਸ਼, ਕਹੀ ਇਹ ਵੱਡੀ ਗੱਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।