Firing News: ਮੋਹਾਲੀ ਦੇ ਮਸ਼ਹੂਰ CP-67 ਮਾਲ ਦੇ ਸਾਹਮਣੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਇਕ ਸੈਲੂਨ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ।
ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਦੇ ਕਾਰਨਾਂ ਅਤੇ ਦੋਸ਼ੀਆਂ ਦੀ ਪਛਾਣ ਨੂੰ ਲੈਕੇ ਪੁਲਿਸ ਜਾਂਚ 'ਚ ਲੱਗੀ ਹੋਈ ਹੈ।
