ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸਕੂਲ ਮਾਲਕ ਦੇ ਘਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਮਚੀ ਹਫੜਾ-ਦਫੜੀ
Gurdaspur News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਜੀਐਸ ਇੰਟਰਨੈਸ਼ਨਲ ਸਕੂਲ ਦੇ ਮਾਲਕ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ।

Gurdaspur News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਜੀਐਸ ਇੰਟਰਨੈਸ਼ਨਲ ਸਕੂਲ ਦੇ ਮਾਲਕ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਾਈਕ ‘ਤੇ 2 ਬੰਦੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਸਕੂਲ ਮਾਲਕ ਹਰਦਿਆਲ ਸਿੰਘ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।
ਜਾਣਕਾਰੀ ਸਾਹਮਣੇ ਆਈ ਹੈ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਸਕੂਲ ਮਾਲਕ ਤੋਂ ਕੁਸ਼ਲ ਗੈਂਗ ਨੇ ਵਾਟਸਐਪ ਕਾਲ ਰਾਹੀਂ ਫਿਰੌਤੀ ਮੰਗੀ ਸੀ, ਜਦੋਂ ਹਰਦਿਆਲ ਸਿੰਘ ਨੇ ਫਿਰੌਤੀ ਨਹੀਂ ਦਿੱਤੀ ਤਾਂ ਇਹ ਹਮਲਾ ਕੀਤਾ ਗਿਆ। ਉੱਥੇ ਹੀ ਆਪਣੇ ਆਪ ਨੂੰ ਬਚਾਉਂਦਿਆਂ ਹੋਇਆਂ ਹਰਦਿਆਲ ਸਿੰਘ ਦੇ ਪਰਿਵਾਰ ਨੇ 15 ਰਾਉਂਡ ਫਾਇਰ ਕੀਤੇ ਅਤੇ ਆਪਣੀ ਜਾਨ ਬਚਾਈ। ਇਸ ਦੇ ਨਾਲ ਹੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















