ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
ਇਹ ਹੁੱਲੜਬਾਜ਼ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਇਕੱਠੇ ਹੋਏ ਸਨ ਅਤੇ ਇਸ ਦੌਰਾਨ ਬਾਹਰੋਂ ਵੀ ਕੁਝ ਨੌਜਵਾਨਾਂ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਵੱਲੋਂ ਗੋਲੀੀਆਂ ਵੀ ਚਲਾਈਆਂ ਗਈਆਂ।
Punjab News: ਮੰਗਲਵਾਰ ਸਵੇਰੇ ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਪ੍ਰਧਾਨਗੀ ਦੇ ਅਹੁਦੇ ਲਈ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ 'ਚੋਂ ਕੁਝ ਨੂੰ ਪੁਲਿਸ ਨੇ ਫੜ ਲਿਆ ਹੈ।
ਮੌਕੇ ’ਤੇ ਪੁੱਜੇ ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਹੈਲਪਲਾਈਨ ਨੰਬਰ 100 ਤੋਂ ਸੂਚਨਾ ਮਿਲੀ ਸੀ ਕਿ ਅਬੋਹਰ ਮਲੋਟ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਦੇ ਬਾਹਰ ਕੁਝ ਨੌਜਵਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਰਾਊਂਡ ਫਾਇਰ ਵੀ ਕੀਤੇ ਗਏ ਜਿਸ 'ਤੇ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਐਸਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਗੁੰਡਾ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਗੋਲੀਬਾਰੀ ਦੀ ਘਟਨਾ ਵਿੱਚ ਜੋ ਵੀ ਸ਼ਾਮਲ ਹੈ, ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਇਹ ਹੁੱਲੜਬਾਜ਼ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਇਕੱਠੇ ਹੋਏ ਸਨ ਅਤੇ ਇਸ ਦੌਰਾਨ ਬਾਹਰੋਂ ਵੀ ਕੁਝ ਨੌਜਵਾਨਾਂ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਵੱਲੋਂ ਗੋਲੀੀਆਂ ਵੀ ਚਲਾਈਆਂ ਗਈਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।