ਫਿਰੋਜ਼ਪੁਰ: ਏਐਸਆਈ ਨੇ ਸਰਕਾਰੀ ਰਿਵਾਲਵਰ ਨਾਲ ਆਪਣੀ ਪਤਨੀ ਨੂੰ ਗੋਲੀ ਮਾਰੀ ਕੇ ਫਿਰ ਖੁਦਕਸ਼ੀ ਕਰ ਲਈ। ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿੱਚ ਏਐਸਆਈ ਬਲਜੀਤ ਸਿੰਘ ਨੇ ਆਪਣੀ ਸਰਕਾਰੀ ਰਿਵਾਲਵਰ ਨਾਲ ਪਹਿਲਾਂ ਪਤਨੀ ਨੂੰ ਗੋਲੀ ਮਾਰੀ ਤੇ ਫਿਰ ਆਪਣੇ ਵੀ ਗੋਲੀ ਮਾਰ ਲਈ। ਇਸ ਦੌਰਾਨ ਏਐਸਆਈ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਪਰ ਪਤਨੀ ਦੀ ਜਾਨ ਬਚ ਗਈ ਹੈ।

Continues below advertisement


ਜ਼ਖ਼ਮੀ ਹਾਲਤ ਵਿੱਚ ਥਾਣੇਦਾਰ ਦੀ ਪਤਨੀ ਨੂੰ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੀ ਹੈ।


ਏਐਸਆਈ ਵੱਲੋਂ ਸਰਕਾਰੀ ਰਿਵਾਲਵਰ ਨਾਲ ਪਤਨੀ ਤੇ ਖੁਦ ਨੂੰ ਗੋਲੀ ਮਾਰਨ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।