ਪਰਿਵਾਰ ਦੇ ਸੱਤ ਜੀਆਂ ਨੂੰ ਕਾਰ 'ਚ ਬੈਠ ਕੇ ਨਹਿਰ 'ਚ ਸੁੱਟਿਆ, ਕਾਤਲ ਬਲਵਿੰਦਰ ਨੂੰ ਉਮਰ ਕੈਦ
ਪਰਿਵਾਰ ਦੇ ਸੱਤ ਜੀਆਂ ਨੂੰ ਕਾਰ ਸਣੇ ਗੰਗ ਕੈਨਾਲ ਵਿੱਚ ਸੁੱਟ ਕੇ ਉਨ੍ਹਾਂ ਦੀ ਹੱਤਿਆ ਕਰਨ ਦੇ ਦੋਸ਼ ਹੇਠ ਅਦਾਲਤ ਵੱਲੋਂ ਬਲਵਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
Firozpur News: ਪਰਿਵਾਰ ਦੇ ਸੱਤ ਜੀਆਂ ਨੂੰ ਕਾਰ ਸਣੇ ਗੰਗ ਕੈਨਾਲ ਵਿੱਚ ਸੁੱਟ ਕੇ ਉਨ੍ਹਾਂ ਦੀ ਹੱਤਿਆ ਕਰਨ ਦੇ ਦੋਸ਼ ਹੇਠ ਅਦਾਲਤ ਵੱਲੋਂ ਬਲਵਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਹਾਸਲ ਜਾਣਕਾਰੀ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ ਨੇ ਥਾਣਾ ਖੂਈ ਖੇੜਾ ਵਿੱਚ 3 ਅਕਤੂਬਰ 2019 ਨੂੰ ਦਰਜ ਕੀਤੇ ਗਏ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਵੀਰਵਾਰ ਨੂੰ ਇਹ ਫ਼ੈਸਲਾ ਸੁਣਾਇਆ ਹੈ। ਦੋਸ਼ੀ ਬਲਵਿੰਦਰ ਸਿੰਘ ਪਿੰਡ ਆਲਮਸ਼ਾਹ ਢਾਣੀ ਅਮਰਪੁਰਾ ਦਾ ਰਹਿਣ ਵਾਲਾ ਹੈ।
ਦੱਸ ਦਈਏ ਕਿ ਇਸ ਸਬੰਧੀ ਬਲਵਿੰਦਰ ਦੇ ਛੋਟੇ ਭਰਾ ਸੁਰਿੰਦਰ ਸਿੰਘ ਦੇ ਸਹੁਰਾ ਹਰਬੰਸ ਸਿੰਘ ਵਾਸੀ ਪਿੰਡ ਪੱਕਾ ਚਿਸ਼ਤੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ। ਹਰਬੰਸ ਸਿੰਘ ਨੇ ਦੱਸਿਆ ਸੀ ਕਿ ਉਸ ਦੀ ਧੀ ਕੁਲਵਿੰਦਰ ਕੌਰ ਦਾ ਵਿਆਹ ਸੁਰਿੰਦਰ ਨਾਲ ਹੋਇਆ ਸੀ। ਉਨ੍ਹਾਂ ਦੇ ਤਿੰਨ ਬੱਚੇ ਸਨ। ਸੁਰਿੰਦਰ ਦੇ ਵੱਡੇ ਭਰਾ ਬਲਵਿੰਦਰ ਸਿੰਘ ਦਾ ਪਰਿਵਾਰ ਪ੍ਰਤੀ ਵਿਹਾਰ ਠੀਕ ਨਹੀਂ ਸੀ ਤੇ ਉਹ ਲਗਾਤਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰਦਾ ਸੀ। ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੇ ਦੋ ਬੱਚੇ ਸਨ।
ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 26 ਸਤੰਬਰ 2019 ਨੂੰ ਬਲਵਿੰਦਰ ਆਪਣੀ ਕਾਰ ਵਿੱਚ ਆਪਣੇ ਭਰਾ, ਭਰਜਾਈ, ਮਾਂ, ਆਪਣੇ ਇੱਕ ਬੱਚੇ ਤੇ ਭਰਾ ਦੇ ਤਿੰਨ ਬੱਚਿਆਂ ਨੂੰ ਪਿੰਡ ਅੱਚਾੜਿਕੀ ਕਿਸੇ ਬਾਬੇ ਕੋਲ ਲੈ ਕੇ ਗਿਆ ਸੀ ਤੇ ਵਾਪਸੀ ਵੇਲੇ ਉਸ ਨੇ ਪਿੰਡ ਜੰਡਵਾਲਾ ਮੀਰਾਂ ਸਾਂਗਲਾ ਕੋਲ ਪਰਿਵਾਰ ਨੂੰ ਕਾਰ ਸਣੇ ਗੰਗ ਕੈਨਾਲ ਨਹਿਰ ਵਿਚ ਸੁੱਟ ਦਿੱਤਾ।
ਦੋਸ਼ੀ ਨੇ ਪਹਿਲਾਂ ਇਸ ਵਾਰਦਾਤ ਨੂੰ ਹਾਦਸੇ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਬਾਅਦ ਵਿੱਚ ਪੁਲੀਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਉਸ ਦਾ ਸੱਚ ਸਾਹਮਣੇ ਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ