Firozpur ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਕੀਤੀ ਝੋਨੇ ਦੀ ਬਿਜਾਈ , ਪ੍ਰਸ਼ਾਸਨ 'ਚ ਮਚਿਆ ਹੜਕੰਪ, ਜਾਣੋ ਪੂਰਾ ਮਾਮਲਾ
Farmers Sow Paddy On Toll Plaza Land: ਫਿਰੋਜ਼ਪੁਰ ਦੇ ਪਿੰਡ ਫਿਰੋਜ਼ਸ਼ਾਹ ਟੋਲ ਪਲਾਜ਼ਾ 'ਤੇ ਪਿੰਡ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਦੀ ਜ਼ਮੀਨ ਦੇ ਇੱਕ ਹਿੱਸੇ 'ਤੇ ਆਪਣਾ ਹੱਕ ਜਤਾਉਂਦੇ ਹੋਏ ਉੱਥੇ ਮਿੱਟੀ ਪਾ ਕੇ ਝੋਨੇ ਦੀ ਬਿਜਾਈ ਕਰ ਦਿੱਤੀ।

Farmers Sow Paddy On Toll Plaza Land: ਫਿਰੋਜ਼ਪੁਰ ਦੇ ਪਿੰਡ ਫਿਰੋਜ਼ਸ਼ਾਹ ਟੋਲ ਪਲਾਜ਼ਾ 'ਤੇ ਪਿੰਡ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਦੀ ਜ਼ਮੀਨ ਦੇ ਇੱਕ ਹਿੱਸੇ 'ਤੇ ਆਪਣਾ ਹੱਕ ਜਤਾਉਂਦੇ ਹੋਏ ਉੱਥੇ ਮਿੱਟੀ ਪਾ ਕੇ ਝੋਨੇ ਦੀ ਬਿਜਾਈ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਨਜ਼ਰ ਆਏ।
ਦਰਅਸਲ ਇਹ ਮਾਮਲਾ ਸਾਲ 2018 ਦਾ ਹੈ, ਜਦੋਂ ਟੋਲ ਪਲਾਜ਼ਾ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਉਸ ਸਮੇਂ ਕੁਝ ਕਿਸਾਨਾਂ ਦੀ ਜ਼ਮੀਨ ਟੋਲ ਪਲਾਜ਼ਾ ਦੀ ਹੱਦ ਵਿੱਚ ਆ ਗਈ ਸੀ। ਕਿਸਾਨ ਗੁਰਸੇਵਕ ਸਿੰਘ ਦੇ ਅਨੁਸਾਰ ਉਸ ਦੀ ਕਰੀਬ 3 ਕਨਾਲ 12 ਮਰਲੇ ਜ਼ਮੀਨ ਇਸ ਵਿੱਚ ਸ਼ਾਮਲ ਹੋ ਗਈ ਸੀ। ਉਦੋਂ ਤੋਂ ਹੀ ਇਸ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਮਾਮਲਾ ਅਦਾਲਤ ਤੱਕ ਵੀ ਪਹੁੰਚਿਆ।
ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਤੋਂ ਤੰਗ ਆ ਕੇ ਕਿਸਾਨਾਂ ਨੇ ਅੱਜ ਉਸ ਜ਼ਮੀਨ ਦੇ ਹਿੱਸੇ 'ਤੇ, ਜਿਸ 'ਤੇ ਉਹ ਆਪਣਾ ਹੱਕ ਜਤਾਉਂਦੇ ਹਨ, ਮਿੱਟੀ ਪਾ ਕੇ ਝੋਨੇ ਦੀ ਬਿਜਾਈ ਕਰ ਦਿੱਤੀ ਅਤੇ ਰਸਤਾ ਬੰਦ ਕਰਨ ਦਾ ਫੈਸਲਾ ਵੀ ਲਿਆ। ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਨਜ਼ਰ ਆਈ।
ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਮਿਲੀ, ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ। ਹਾਲਾਂਕਿ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਮੌਕੇ 'ਤੇ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ। ਇੱਕ ਪਾਸੇ ਕਿਸਾਨ ਜ਼ਮੀਨ 'ਤੇ ਆਪਣਾ ਹੱਕ ਜਤਾ ਰਹੇ ਹਨ, ਜਦਕਿ ਦੂਜੇ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
ਸੈਸ਼ਨ ਕੋਰਟ ਤੋਂ ਕੇਸ ਜਿੱਤ ਚੁੱਕੇ ਹਨ ਕਿਸਾਨ
ਕਿਸਾਨਾਂ ਦਾ ਕਹਿਣਾ ਹੈ ਕਿ ਉਹ 8 ਸਾਲਾਂ ਦੀ ਕਾਨੂੰਨੀ ਲੜਾਈ ਤੋਂ ਬਾਅਦ ਸੈਸ਼ਨ ਕੋਰਟ ਤੋਂ ਇਹ ਕੇਸ ਜਿੱਤ ਚੁੱਕੇ ਹਨ ਅਤੇ ਜ਼ਮੀਨ ਦੀ ਨਿਸ਼ਾਨਦੇਹੀ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੀ ਮੰਗ ਹੈ ਕਿ ਅੱਜ ਤੱਕ ਇਸ ਜ਼ਮੀਨ 'ਤੇ ਹੋਣ ਵਾਲੀਆਂ ਫਸਲਾਂ ਦਾ ਬਣਦਾ ਮੁਆਵਜ਼ਾ ਅਤੇ ਜ਼ਮੀਨ ਦਾ ਪੂਰਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















