ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਰਹੇਗੀ ਛੁੱਟੀ, DM ਵੱਲੋਂ ਹੁਕਮ ਜਾਰੀ, ਜਾਣੋ ਕਿਤੇ ਤੁਹਾਡੇ ਸ਼ਹਿਰ ਦੇ ਸਕੂਲ ਤਾਂ ਨਹੀਂ ਬੰਦ, ਪੜ੍ਹੋ...
ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਅੱਜ ਛੁੱਟੀ ਰਹੇਗੀ। ਜੀ ਹਾਂ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪਾਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਲਈ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਾਲੇ ਸਕੂਲਾਂ 'ਚ 17 ਦਸੰਬਰ..

Holiday in These Punjab Schools Today: ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪਾਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਲਈ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਾਲੇ ਸਕੂਲਾਂ ਵਿੱਚ 17 ਦਸੰਬਰ ਯਾਨੀਕਿ ਅੱਜ ਬੁੱਧਵਾਰ ਵਾਲੇ ਦਿਨ ਵਿਦਿਆਰਥੀਆਂ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪਾਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਵੋਟਾਂ ਦੀ ਗਿਣਤੀ 17 ਦਸੰਬਰ 2025 ਨੂੰ ਕਰਵਾਈ ਜਾ ਰਹੀ ਹੈ।
ਵੱਖ-ਵੱਖ ਕਾਊਂਟਿੰਗ ਸੈਂਟਰ ਤੈਅ ਕੀਤੇ ਗਏ
ਵੋਟਾਂ ਦੀ ਗਿਣਤੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਕਾਊਂਟਿੰਗ ਸੈਂਟਰ ਤੈਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ, ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਅਤੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੱਖੂ ਸ਼ਾਮਲ ਹਨ।
ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਕਾਊਂਟਿੰਗ ਸੈਂਟਰਾਂ ‘ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਇਨ੍ਹਾਂ ਸਾਰੇ ਕਾਊਂਟਿੰਗ ਸੈਂਟਰਾਂ (ਸਕੂਲਾਂ) ਵਿੱਚ 17 ਦਸੰਬਰ 2025 ਨੂੰ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















