ਪੰਜਾਬ ਵਿੱਚ ਕਬੱਡੀ ਖਿਡਾਰੀ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇਕ ਪਾਸੇ ਅੱਜ ਜ਼ਿਲ੍ਹਾ ਪਾਰਿਸ਼ਦ ਅਤੇ ਪੰਚਾਇਤ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ, ਦੂਜੇ ਪਾਸੇ ਫਿਰੋਜ਼ਪੁਰ ਵਿਧਾਨ ਸਭਾ ਹਲਕਾ ਜੀਰਾ ਦੇ ਪਿੰਡ ਜੋਗੈਵਾਲਾ ਵਿੱਚ ਕਬੱਡੀ ਖਿਡਾਰੀ ‘ਤੇ ਫਾਇਰਿੰਗ ਹੋਈ।
ਪੱਟ 'ਚ ਲੱਗੀ ਗੋਲੀ, ਹੁਣ ਹਸਪਤਾਲ 'ਚ ਜ਼ੇਰੇ ਇਲਾਜ
ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਨਿਰਵੈਲ ਸਿੰਘ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਦਿੱਤੀ। ਗੋਲੀ ਨਿਰਵੈਲ ਦੀ ਪੱਟ ‘ਤੇ ਲੱਗੀ ਹੈ। ਉਸਨੂੰ ਤੁਰੰਤ ਜੀਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦਾ ਹਾਲ-ਚਾਲ ਜਾਣਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਹਸਪਤਾਲ ਪਹੁੰਚੇ। ਵਿਧਾਇਕ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਨਿਰਵੈਲ ਨੇ ਵਿਦੇਸ਼ਾਂ ਵਿੱਚ ਵੀ ਕਬੱਡੀ ਖੇਡੀ ਹੈ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਵਿਧਾਇਕ ਨੇ ਕਿਹਾ– ਦੋਸ਼ੀ ਨੂੰ ਮਿਲੇਗੀ ਸਖਤ ਸਜ਼ਾ
ਵਿਧਾਇਕ ਨੇ ਕਿਹਾ ਕਿ ਇਹ ਘਟਨਾ ਚੋਣਾਂ ਨਾਲ ਸੰਬੰਧਿਤ ਨਹੀਂ ਹੈ। ਉਨ੍ਹਾਂ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਧਰ, ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।