Firozpur News: ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸਦੇ ਚੱਲਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।  ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ. ਸੀਆਰਪੀਸੀ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਦਿੱਤਾ ਗਿਆ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਲੋਕਾਂ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹਨ ਦੀ ਸਖ਼ਤ ਮਨਾਹੀ ਹੋਵੇਗੀ।


ਉਨ੍ਹਾਂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸੀਮਾ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਅਧਿਕਾਰੀ/ਕਰਮਚਾਰੀ/ਚੌਕੀਦਾਰਾਂ ਨੂੰ 24 ਘੰਟੇ ਡਿਊਟੀ 'ਤੇ ਲਗਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੋਂ ਰੋਕਿਆ ਜਾ ਸਕੇ। ਟੈਂਕ 'ਤੇ ਚੜ੍ਹ ਕੇ ਜਾ ਸਕਦੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 28 ਫਰਵਰੀ ਤੱਕ ਲਾਗੂ ਰਹੇਗਾ।




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।