Firozpur News:  ਫਿਰੋਜ਼ਪੁਰ ਦੇ ਪਿੰਡ ਬੰਡਾਲਾ 'ਚ ਗੁਰਦੁਆਰਾ ਸਾਹਿਬ 'ਚ ਇਕ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਭੀੜ ਨੇ ਮੌਕੇ 'ਤੇ ਇਕੱਠੇ ਹੋ ਕੇ ਦੋਸ਼ੀ ਦੀ ਚੰਗੀ ਕੁੱਟਮਾਰ ਕੀਤੀ ਅਤੇ ਮੁਲਜ਼ਮ ਦੀ ਮੌਤ ਹੋ ਗਈ।



ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ


ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਾਅਦ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਤਲੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਆਸ-ਪਾਸ ਦੀ ਸੰਗਤ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਭੀੜ ਨੇ ਉਸ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰ ਦਿੱਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।