Gangster Laddi Shooter dead:  ਫਿਰੋਜ਼ਪੁਰ ਵਿੱਚ ਨੌਜਵਾਨ ਦਾ ਕਤਲ ਹੋਇਆ ਹੈ। ਇਸ ਨੌਜਵਾਨ ਦਾ ਪਿਛੋਕੜ ਵੀ ਅਪਰਾਧਿਕ ਮਾਮਲਿਆਂ ਨਾਲ ਜੁੜਿਆ ਹੋਇਆ ਸੀ। ਲਾਡੀ ਸ਼ੂਟਰ ਨਾਮੀ ਨੌਜਵਾਨ ਦਾ ਲੰਘੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਹਾਸਲ ਜਾਣਕਾਰੀ ਮੁਤਾਬਕ ਇੱਕ ਦਰਜਨ ਤੋਂ ਵੱਧ ਸੰਗੀਨ ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਗੈਂਗਸਟਰ ਲਾਡੀ ਸ਼ੂਟਰ ਦੀ ਲੰਘੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਤ ਸਾਢੇ ਨੌਂ ਵਜੇ ਦੇ ਕਰੀਬ ਸ਼ਹਿਰ ਦੀ ਸਭ ਤੋਂ ਵੱਧ ਭੀੜ-ਭੜੱਕੇ ਵਾਲੀ ਸੜਕ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਵਾਲੀ ਥਾਂ ਥਾਣਾ ਸਿਟੀ ਤੋਂ ਮਹਿਜ਼ ਸੌ ਮੀਟਰ ਦੀ ਦੂਰੀ ਤੇ ਸਥਤਿ ਹੈ। ਪੁਲਿਸ ਹਮਲਾਵਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। 


ਐਸਪੀ (ਇਨਵੈਸਟੀਗੇਸ਼ਨ) ਰਣਧੀਰ ਕੁਮਾਰ ਨੇ ਦੱਸਿਆ ਕਿ ਲਾਡੀ ਉਪਰ ਵੱਖ-ਵੱਖ ਥਾਣਿਆਂ ਵਿੱਚ ਪੰਦਰਾਂ ਦੇ ਕਰੀਬ ਮਾਮਲੇ ਦਰਜ ਸਨ। ਉਹ ਕਈ ਕੇਸਾਂ ਵਿੱਚ ਪੁਲੀਸ ਨੂੰ ਵੀ ਲੋੜੀਂਦਾ ਸੀ, ਪਰ ਇਨ੍ਹਾਂ ਦਿਨਾਂ ਵਿੱਚ ਉਹ ਚੁਪ ਚੁਪੀਤੇ ਆਪਣੀ ਜ਼ਿੰਦਗੀ ਕੱਟ ਰਿਹਾ ਸੀ। 


ਬੀਤੀ ਰਾਤ ਉਹ ਸ਼ਹਿਰ ਕਿਸੇ ਕੰਮ ਵਾਸਤੇ ਆਇਆ ਸੀ ਜਿਸ ਬਾਰੇ ਹਮਲਾਵਰਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਮਿਲ ਗਈ ਸੀ। ਸ਼ਹਿਰ ਦੀ ਮੋਦੀ ਮਿੱਲ ਵਾਲੀ ਸੜਕ ਤੇ ਉਸ ਉਪਰ ਅਚਾਨਕ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।