Firozpur News : ਫ਼ਿਰੋਜ਼ਪੁਰ 'ਚ 29 ਸਾਲਾ ਤਲਾਕਸ਼ੁਦਾ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਮਮਦੋਟ ਦੀ ਪੁਲਿਸ ਨੇ ਇੱਕ ਔਰਤ ਸਮੇਤ 3 ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।



ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਪੀੜਤ ਨੇ ਦੱਸਿਆ ਹੈ ਕਿ ਉਸ ਦਾ ਆਪਣੇ ਪਤੀ ਨਾਲ ਤਲਾਕ ਨੂੰ ਚੁੱਕਾ ਹੈ। ਉਹ ਲੰਬੇ ਸਮੇਂ ਤੋਂ ਦੋਸ਼ੀ ਰਣਜੀਤ ਸਿੰਘ ਉਰਫ਼ ਹੈਰੀ ਨਾਲ ਰਿਲੇਸ਼ਨ ਵਿੱਚ ਸੀ। ਦੋਸ਼ੀ ਰਣਜੀਤ ਸਿੰਘ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਮਰਜ਼ੀ ਦੇ ਵਿਰੁੱਧ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਦੋਸ਼ੀ ਨੇ ਪੀੜਤਾ ਨੂੰ ਜ਼ਬਰਦਸਤੀ ਆਪਣੀ ਗੱਡੀ ਵਿੱਚ ਬੈਠਾ ਕੇ ਪਿੰਡ ਝਾਂਗਾਕੇ ਲੈ ਗਿਆ।



ਇੱਥੇ ਔਰਤ ਨਾਲ ਦੋਸ਼ੀ ਰਣਜੀਤ ਸਿੰਘ ਉਰਫ ਹੈਰੀ ਨੇ ਦੁਰਵਿਵਹਾਰ ਕੀਤਾ ਗਿਆ ਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।  ਹੈਰੀ ਦੇ ਇਸ ਅਪਰਾਧ ਵਿੱਚ ਦੋ ਹੋਰ ਵਿਅਕਤੀ ਨੇ ਉਸ ਦਾ ਸਾਥ ਦਿੱਤਾ। ਪੀੜਤ ਔਰਤ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।



ਅਜੇ ਤੱਕ ਕਿਸੇ ਨੂੰ ਨਹੀਂ ਕੀਤਾ ਗਿਆ ਗ੍ਰਿਫ਼ਤਾਰ



ਥਾਣਾ ਮਮਦੋਟ ਦੇ ਐੱਸਐੱਚਓ ਰਾਮ ਪ੍ਰਕਾਸ਼ ਨੇ ਦੱਸਿਆ ਕਿ ਪੀੜਤ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਰਣਜੀਤ ਸਿੰਘ ਅਤੇ ਲਵਲੀ ਵਾਸੀ ਝਾਂਗਾ ਅਤੇ ਮਹਿਲਾ ਸੋਦਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ