Firozpur Railway Division: ਜੰਮੂ ਦੇ ਕਠੂਆ ਤੋਂ ਬਿਨਾ ਡਰਾਈਵਰ ਦੌੜੀ ਮਾਲ ਗੱਡੀ ਮਾਮਲੇ ਨੂੰ ਦੇਖਦੇ ਹੋਏ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਤੋਂ ਬਿਨਾਂ ਗਾਰਡ ਦੇ ਕੋਈ ਵੀ ਟਰੇਨ ਨਹੀਂ ਚੱਲਣ ਦਿੱਤੀ ਜਾਵੇਗੀ।
ਇਸ ਸਬੰਧੀ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਰੈਂਕਰ ਕੋਟੇ ਵਿੱਚੋਂ ਗੁਡਜ਼ ਟਰੇਨ ਮੈਨੇਜਰ ਦੇ ਅਹੁਦੇ ਲਈ 60 ਦੇ ਕਰੀਬ ਮੁਲਾਜ਼ਮਾਂ ਦੀ ਚੋਣ ਕੀਤੀ ਗਈ ਹੈ। ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ 60 ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਡਵੀਜ਼ਨ ਵੱਲੋਂ ਚੌਥੀ ਸ਼੍ਰੇਣੀ ਦੇ ਰੈਂਕਰ ਕੋਟੇ ਦੀ ਪ੍ਰੀਖਿਆ ਵਿੱਚ ਸੂਚੀਬੱਧ ਕੀਤਾ ਗਿਆ ਹੈ। ਸੂਚੀਬੱਧ ਕੀਤੇ ਗਏ ਸਾਰੇ 60 ਕਰਮਚਾਰੀਆਂ ਨੂੰ ਸਿਖਲਾਈ ਲਈ ਭੇਜਿਆ ਜਾਵੇਗਾ। ਉੱਥੇ ਕਰੀਬ ਡੇਢ ਮਹੀਨੇ ਤੱਕ ਉਹਨਾ ਦੀ ਟ੍ਰੇਨਿੰਗ ਜਾਰੀ ਰਹੇਗੀ। ਜਿਸ ਤੋਂ ਬਾਅਦ ਇਹਨਾਂ ਮੁਲਾਜ਼ਮਾਂ ਨੂੰ ਫ਼ਿਰੋਜ਼ਪੁਰ ਡਵੀਜ਼ਨ ਅਧੀਨ ਆਉਂਦੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਫੀ ਸਮੇਂ ਤੋਂ ਰੇਲ ਗੱਡੀਆਂ ਬਿਨਾਂ ਗਾਰਡ ਦੇ ਚੱਲ ਰਹੀਆਂ ਸਨ। ਡਿਵੀਜ਼ਨ ਵਿੱਚ ਮੈਨੇਜਰ ਰੈਂਕ ਦੀਆਂ ਕਰੀਬ 78 ਅਸਾਮੀਆਂ ਖਾਲੀ ਪਈਆਂ ਹਨ। ਹੁਣ 60 ਅਸਾਮੀਆਂ ਭਰਨ ਨਾਲ ਫ਼ਿਰੋਜ਼ਪੁਰ ਡਵੀਜ਼ਨ ਦਾ ਕਾਫੀ ਕੰਮ ਹਲਕਾ ਹੋ ਜਾਵੇਗਾ।
ਦੱਸ ਦੇਈਏ ਕਿ ਕੱਲ੍ਹ ਜੰਮੂ ਦੇ ਕਠੂਆ ਤੋਂ ਬਿਨਾਂ ਡਰਾਈਵਰ ਦੇ ਇੱਕ ਮਾਲ ਗੱਡੀ ਚੱਲੀ ਸੀ। ਜਿਸ ਨੂੰ ਕਿਸੇ ਤਰ੍ਹਾਂ ਹੁਸ਼ਿਆਰਪੁਰ ਦੇ ਉੱਚੀ ਬੱਸੀ ਰੇਲਵੇ ਸਟੇਸ਼ਨ 'ਤੇ ਰੋਕਿਆ ਗਿਆ। ਜੇਕਰ ਰੇਲ ਗੱਡੀ ਨੂੰ ਨਾ ਰੋਕਿਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜਿਸ ਨਾਲ ਸਰਕਾਰ ਦਾ ਭਾਰੀ ਨੁਕਸਾਨ ਹੋ ਸਕਦਾ ਸੀ।
ਇਸ 'ਤੇ ਕਾਰਵਾਈ ਕਰਦੇ ਹੋਏ ਰੇਲਵੇ ਨੇ 6 ਅਧਿਕਾਰੀਆਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਹੁਣ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਿਰੋਜ਼ਪੁਰ ਡਵੀਜ਼ਨ ਨੇ ਇਹ ਫ਼ੈਸਲਾ ਲਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial