ਫਿਰੋਜ਼ਪੁਰ: ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਅਰਨੀਵਾਲਾ ਵਿੱਚ ਧੰਨਵਾਦੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਰੀਬ 13 ਪਿੰਡਾਂ ਵਿੱਚ ਜਾ ਕੇ ਅਕਾਲੀ ਦਲ ਨੂੰ ਵੋਟ ਪਾਉਣ ਲਈ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਸੀਂ ਕਦੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ਵੇਖਿਆ ਹੈ? ਉਨ੍ਹਾਂ ਕਿਹਾ ਕਿ ਤੁਹਾਡਾ ਮੁੱਖ ਮੰਤਰੀ ਤਾਂ ਪਰਕਾਸ਼ ਸਿੰਘ ਬਾਦਲ ਹੀ ਹੈ।

ਸੁਖਬੀਰ ਬਾਦਲ ਨੇ ਹਲਕਾ ਜਲਾਲਾਬਾਦ ਦੇ ਅਰਨੀਵਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਵੀ ਕੀਤਾ, ਜਿਸ ਵਿੱਚ ਵੱਡੀ ਤਾਦਾਤ ਵਿੱਚ ਲੋਕਾਂ ਨੇ ਹਾਜ਼ਰੀ ਭਰੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਾਂਗਰਸ ਉੱਤੇ ਨਸ਼ੇ ਦੇ ਸੌਦਾਗਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਵੀ ਲਾਏ।

ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀ ਦੀ ਸਾਰੀ ਕਾਂਗਰਸ ਲੀਡਰਸ਼ਿਪ ਨਸ਼ੇ ਦੇ ਸੌਦਾਗਰਾਂ ਨਾਲ ਮਿਲੀ ਹੋਈ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਅੱਜ ਸਰ੍ਹੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।