ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Punjab News: ਆਮ ਬਜ਼ਾਰਾਂ 'ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਹੋਵੇਗੀ ਪਾਬੰਦੀ- ਜ਼ਿਲ੍ਹਾ ਮੈਜਿਸਟਰੇਟ

Punjab News: ਦੀਵਾਲੀ/ਗੁਰਪੂਰਬ/ਕ੍ਰਿਸਮਿਸ/ਨਵਾਂ ਸਾਲ ਦੇ ਤਿਉਹਾਰਾਂ ਦੇ ਦਿਨਾਂ ਵਿੱਚ ਆਮ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸਰਾਬਾ ਪੈਦਾ ਹੁੰਦਾ ਹੈ।

Bans Firecrackers: ਪੰਜਾਬ ਵਿੱਚ ਪਟਾਖੇ ਚਲਾਉਣ ਨੂੰ ਲੈ ਕੇ ਅਹਿਮ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਫਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਹੋਵੇਗੀ।

ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ

ਉਨ੍ਹਾਂ ਦੱਸਿਆ ਕਿ ਦੀਵਾਲੀ/ਗੁਰਪੂਰਬ/ਕ੍ਰਿਸਮਿਸ/ਨਵਾਂ ਸਾਲ ਦੇ ਤਿਉਹਾਰਾਂ ਦੇ ਦਿਨਾਂ ਵਿੱਚ ਆਮ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸਰਾਬਾ ਪੈਦਾ ਹੁੰਦਾ ਹੈ। ਤਿਉਹਾਰ ਸਮੇਂ ਪਟਾਖੇ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਨ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਸੰਭਾਵਿਤ ਖਤਰੇ ਤੋਂ ਬਚਣ ਲਈ ਜ਼ਿਲ੍ਹੇ ਅੰਦਰ ਪਟਾਖੇ, ਆਤਿਸ਼ਬਾਜੀ ਆਦਿ ਬਣਾਉਣ, ਭੰਡਾਰ ਕਰਨ ਅਤੇ ਖਰੀਦਣ ਤੇ ਵੇਚਣ ਨੂੰ ਨਿਯਮਤ ਕਰਨਾ ਅਤਿ ਜ਼ਰੂਰੀ ਹੈ।

ਇਸ ਤੋਂ ਇਲਾਵਾ ਦੇਸ਼ ਅੰਦਰ ਗੈਰ ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ ਜਿਸ ਵਿੱਚ ਪੋਟਾਸ਼ੀਅਮ ਕਲੋਰੋਟ ਕੈਮੀਕਲ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖਤਰਨਾਕ ਹੁੰਦਾ ਹੈ । ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ। ਜਾਰੀ ਹੁਕਮਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਛੋਟੇ ਪਟਾਖਿਆਂ ਦੀ ਵੇਚ 'ਤੇ ਖਰੀਦ ਲਈ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸੁਰੱਖਿਅਤ ਥਾਵਾਂ ਨਿਰਧਾਰਤ ਕਰਨਗੇ। ਹੁਕਮਾਂ ਮੁਤਾਬਿਕ ਨਿਰਧਾਰਿਤ ਥਾਵਾਂ ਨੂੰ ਨਾਨ ਸਮੋਕਿੰਗ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਪਰੋਕਤ ਸਥਾਨਾਂ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖਰੀਦ ਜਾਂ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਰਿਹਾਇਸ਼ੀ ਅਤੇ ਵਪਾਰਕ ਥਾਵਾਂ ’ਤੇ ਵੀ ਪਟਾਖੇ ਅਤੇ ਆਤਿਸ਼ਬਾਜੀ ਦੀ ਖਰੀਦ ਜਾਂ ਵਿਕਰੀ ਨਹੀਂ ਕੀਤੀ ਜਾ ਸਕਦੀ। ਵਿਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।

ਪਟਾਖੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਆਗਿਆ

ਜ਼ਿਲ੍ਹੇ ਮੈਜਿਸਟਰੇਟ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦੀਵਾਲੀ ਅਤੇ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਵੀ ਨਿਸ਼ਚਿਤ ਕੀਤਾ ਗਿਆ ਹੈ। ਦੀਵਾਲੀ ਮੌਕੇ ਪਟਾਖੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਆਗਿਆ ਹੋਵੇਗੀ ਅਤੇ ਬਾਕੀ ਸਮੇਂ ਵਿੱਚ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਦਸਿਹਰੇ ਵਾਲੇ ਦਿਨ ਸ਼ਾਮ 6 ਵਜੇ ਤੋਂ ਸ਼ਾਮ 9 ਵਜੇ ਤੱਕ, ਗੁਰਪੂਰਬ ਵਾਲੇ ਦਿਨ ਇੱਕ ਘੰਟੇ ਲਈ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇਂ ਤੋਂ ਸਵੇਰੇ 5 ਵਜੇ ਤੱਕ ਅਤੇ ਇੱਕ ਘੰਟੇ ਲਈ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਦਾ ਹੋਵੇਗਾ ਤੇ ਬਾਕੀ ਸਮੇਂ ਪਟਾਖੇ ਚਲਾਉਣ ’ਤੇ ਪਾਬੰਦੀ ਹੋਵੇਗੀ। ਕ੍ਰਿਸਮਿਸ ਅਤੇ ਨਵਾਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਹੋਵੇਗਾ ਤੇ ਬਾਕੀ ਸਮੇਂ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Embed widget