ਪੁਲਿਸ ਨੇ ਫ਼ਿਰੋਜ਼ਪੁਰ ਵਿਚ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਔਰੰਗਾਬਾਦ ਪੁਲਿਸ ਦੀ ਸਾਂਝੀ ਕਾਰਵਾਈ ਸਦਕਾ ਫ਼ਿਰੋਜ਼ਪੁਰ ਵਿੱਚ ਤੀਹਰੇ ਕਤਲ ਕਾਂਡ ਦੇ 7 ਮੁਲਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ਵਿਚ ਸਵਾਰ 5 ਵਿਅਕਤੀਆਂ ਉਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਸੀ, ਜਿਸ 'ਚ 2 ਨੌਜਵਾਨਾਂ ਅਤੇ 1 ਲੜਕੀ ਦੀ ਮੌਤ ਹੋ ਗਈ ਸੀ ਅਤੇ 2 ਗੰਭੀਰ ਜ਼ਖ਼ਮੀ ਹੋ ਗਏ ਸਨ। 



ਇਸ ਮਾਮਲੇ ਵਿਚ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈਆਂ ਸਨ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਨੌਜਵਾਨ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਨੌਜਵਾਨ ਦੋ ਮੋਟਰਸਾਈਕਲਾਂ ’ਤੇ ਆਏ ਸਨ। ਪਹਿਲਾਂ ਤਾਂ ਉਹ ਕੁਝ ਦੇਰ ਖੜ੍ਹੇ ਰਹੇ ਅਤੇ ਫ਼ੋਨ 'ਤੇ ਗੱਲ ਕਰਦੇ ਰਹੇ, ਜਿਵੇਂ ਹੀ ਕਾਰ ਮੋੜ 'ਤੇ ਆਈ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।


ਮੁਲਜ਼ਮਾਂ ਨੂੰ ਔਰੰਗਾਬਾਦ ਤੋਂ ਕਾਬੂ ਕੀਤਾ ਗਿਆ ਹੈ। ਔਰੰਗਾਬਾਦ ਕ੍ਰਾਈਮ ਬ੍ਰਾਂਚ ਨੇ ਦਿਨ-ਦਿਹਾੜੇ ਤੀਹਰੇ ਕਤਲ ਨੂੰ ਅੰਜਾਮ ਦੇ ਕੇ ਫਰਾਰ ਹੋਏ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇਨਪੁਟ ਸੀ ਕਿ ਇਹ ਛੇ ਮੁਲਜ਼ਮ ਔਰੰਗਾਬਾਦ ਵਿੱਚ ਲੁਕੇ ਹੋਏ ਹਨ।


ਇਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਕਰਕੇ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਅੱਜ ਦੁਪਹਿਰ ਉਨ੍ਹਾਂ ਨੂੰ ਲੈਣ ਲਈ ਔਰੰਗਾਬਾਦ ਜਾ ਰਹੀ ਹੈ।



ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਇਨ੍ਹਾਂ ਨੂੰ ਟਰੇਸ ਕਰ ਰਹੀ ਸੀ ਅਤੇ ਔਰੰਗਾਬਾਦ ਟੀਮ ਦੇ ਸੰਪਰਕ ਵਿੱਚ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਵੱਡੀ ਜਾਣਕਾਰੀ ਮਿਲੀ ਸੀ ਕਿ ਇਹ ਸਾਰੇ ਐਮਐਚ ਨੰਬਰ ਇੱਕ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਇੱਕ ਪਿੰਡ ਤੋਂ ਜਾ ਰਹੇ ਸਨ। ਔਰੰਗਾਬਾਦ ਕ੍ਰਾਈਮ ਬ੍ਰਾਂਚ ਅਤੇ ਸਕਿਊਆਰਟੀ ਦੀ ਟੀਮ ਨੇ ਇਨ੍ਹਾਂ ਲੋਕਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।