ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। 

ਚੰਡੀਗੜ੍ਹ/ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। 

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। 

ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਮਰਯਾਦਾ ਕਾਇਮ ਕੀਤੀ, ਜੋ ਨਿਰੰਤਰ ਜਾਰੀ ਹੈ। ਉਨ੍ਹਾਂ ਆਖਿਆ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਰਵਾਇਤਾਂ ਅਨੁਸਾਰ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਹਿਤ ਹੀ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਜਾਂਦਾ ਹੈ, ਕਿਉਂਕਿ ਪਹਿਲੇ ਪ੍ਰਕਾਸ਼ ਮੌਕੇ ਗੁਰੂ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਪਾਵਨ ਸਰੂਪ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਗਏ ਸਨ। 

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। 

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਬੀਤੇ ਕਈ ਦਿਨਾਂ ਤੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਵੇਰ ਸ਼ਾਮ ਕਥਾ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ ਅਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕੀਤੇ ਗਏ। ਅੱਜ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget