27 ਜੂਨ ਨੂੰ ਪੇਸ਼ ਹੋਏਗਾ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ
ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਚੰਡੀਗੜ੍ਹ: ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 7, 2022
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
ਦੱਸ ਦਈਏ ਕਿ ਪਹਿਲਾਂ ਬਜਟ ਸੈਸ਼ਨ 10 ਜੂਨ ਤੋਂ ਸ਼ੁਰੂ ਕਰਨ ਦੀ ਤਜਵੀਜ਼ ਸੀ ਪਰ ਸੰਗਰੂਰ ਜ਼ਿਮਨੀ ਚੋਣ ਕਰਕੇ ਬਜਟ ਸੈਸ਼ਨ ਨੂੰ ਅੱਗੇ ਪਾਇਆ ਗਿਆ ਹੈ। ਸੰਗਰੂਰ ਜ਼ਿਮਨੀ ਚੋਣ ਕਰਕੇ ਚੋਣ ਜ਼ਾਬਤਾ ਲੱਗ ਗਿਆ ਹੈ ਜਿਸ ਕਰਕੇ ਸਰਕਾਰ ਵੱਡੇ ਫੈਸਲੇ ਨਹੀਂ ਲੈ ਸਕਦੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੇਪਰਲੈਸ ਬਜਟ ਪੇਸ਼ ਕਰੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਨੂੰ 21 ਲੱਖ ਰੁਪਏ ਦੀ ਬੱਚਤ ਹੋਵੇਗੀ ਤੇ ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬੱਚਤ ਹੋਵੇਗੀ। ਮਾਨ ਨੇ ਇਸ ਨੂੰ ਈ-ਗਵਰਨੈਂਸ ਵੱਲ ਇੱਕ ਕਦਮ ਦੱਸਿਆ।
ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੇਪਰਲੈਸ ਬਜਟ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਦੀ ਬਚਤ ਹੋਵੇਗੀ। 34 ਟਨ ਕਾਗਜ਼ ਦੀ ਬਚਤ ਹੋਵੇਗੀ। ਇਸ ਦਾ ਮਤਲਬ ਹੈ ਕਿ ਇਹ 814-834 ਰੁੱਖਾਂ ਨੂੰ ਬਚਾਇਆ ਜਾ ਸਕੇਗਾ।
ਦੱਸਣਯੋਗ ਹੈ ਕਿ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਨੇ ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ, ਅਪ੍ਰੈਲ ਤੋਂ ਜੂਨ ਤੱਕ ਦੇ ਲੇਖਾ-ਜੋਖਾ ਨੂੰ ਪਾਸ ਕੀਤਾ ਸੀ। ਹੁਣ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।