ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਵਿੱਚ ਸ਼ਾਮਲ ਕਰਨ ਦੇ ਅਧਿਕਾਰ ਦਿੱਤੇ ਗਏ। ਇਸੇ ਤਹਿਤ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਕਮੇਟੀ ਦੀ ਪਹਿਲੀ ਮੀਟਿੰਗ ਹੋਵੇਗੀ।