Lawrence Bishnoi Interview Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਹੋਈਆਂ ਜੇਲ੍ਹ ਵਿੱਚ ਇੰਟਰਵਿਊ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਟੀਮ ਨੇ ਆਪਣੇ ਪਹਿਲੀ ਰਿਪੋਰਟ ਪੇਸ਼ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪਹਿਲੀ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਕਿਉਂਕਿ ਹਾਈਕੋਰਟ ਦੇ ਸੂਮੋਟੋ ਨੋਟਿਸ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। 


ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੋ FIR ਦਰਜ ਕੀਤੀਆਂ ਹੋਈਆਂ ਹਨ। ਦੋਵਾਂ FIR ਦੇ ਪੇਜ 60 ਤੋਂ ਵੱਧ ਹਨ। ਇਹਨਾਂ FIR ਵਿੱਚ ਏਬੀਪੀ ਨਿਊਜ਼ ਦੇ ਰਿਪੋਰਟ ਦੇ ਸਾਰੇ ਸਵਾਲ ਅਤੇ ਬਿਸ਼ਨੋਈ ਦੇ ਸਾਰੇ ਜਵਾਬ ਲਿਖੇ ਹੋਏ ਹਨ। ਪੁਲਿਸ ਨੇ ਜਾਂਚ ਤੇਜ਼ ਕੀਤੀ ਤਾਂ ਹੁਣ ਪਹਿਲੀ ਸੀਲਬੰਦ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਇੰਨਾ ਹੀ ਨਹੀਂ ਅਦਾਲਤ ਤੋਂ ਕੁਝ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਵੀ ਸਮਾਂ ਮੰਗਿਆ ਗਿਆ ਹੈ।


 
ਐਸਆਈਟੀ ਨੇ ਕੋਰਟ ਰੂਮ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਵੀ ਅਹਿਮ ਖੁਲਾਸੇ ਕੀਤੇ ਹਨ। ਐਸਆਈਟੀ ਮੁਤਾਬਕ ਬਿਸ਼ਨੋਈ ਇੰਟਰਵਿਊ ਦਾ ਪਹਿਲਾ ਇੰਟਰਵਿਊ ਸਿਗਨਲ ਐਪ ਰਾਹੀਂ ਹੋਇਆ ਸੀ। ਹਾਈ ਕੋਰਟ ਦੇ ਹੁਕਮਾਂ ’ਤੇ ਇਹ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਸ਼ੁਰੂ ਕੀਤੀ ਗਈ ਸੀ।


ਬੁੱਧਵਾਰ ਨੂੰ ਐਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਸ ਦੇ ਲਈ ਹਾਈਕੋਰਟ ਤੋਂ ਸਮਾਂ ਮੰਗਿਆ ਗਿਆ ਹੈ। ਜਿਸ ਤੋਂ ਬਾਅਦ SIT ਵੱਲੋਂ ਦਿੱਤੀ ਗਈ ਸੀਲਬੰਦ ਰਿਪੋਰਟ ਨੂੰ ਹਾਈਕੋਰਟ 'ਚ ਪੜ੍ਹ ਕੇ ਸੁਣਾਇਆ ਗਿਆ ਅਤੇ ਇਸ ਨੂੰ ਦੁਬਾਰਾ SIT ਨੂੰ ਵਾਪਸ ਕਰ ਦਿੱਤਾ ਗਿਆ।


ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਸਾਲ 2023 ਵਿਚ 14 ਅਤੇ 17 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਹਾਲਾਂਕਿ ਉਸ ਸਮੇਂ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਹੋ ਗਏ ਸਨ। ਫਿਰ ਪੁਲਿਸ ਨੇ ਪ੍ਰੈੱਸ ਕਾਨਫਰੰਸ ਕੀਤੀ। ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਇਹ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ ਵਿਚ ਨਹੀਂ ਲਈ ਗਈ ਸੀ।


 ਪੁਲਿਸ ਨੇ ਬਿਸ਼ਨੋਈ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ - ਜਦੋਂ ਲਾਰੈਂਸ ਨੂੰ ਬਠਿੰਡਾ ਜੇਲ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ। ਹਾਲਾਂਕਿ, ਫਿਰ ਵੀ ਲਾਰੈਂਸ ਨੇ ਪੁਲਿਸ ਦੀ ਥਿਊਰੀ ਨੂੰ ਗਲਤ ਸਾਬਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।


ਪੰਜਾਬ ਪੁਲਿਸ ਨੇ ਦਲੀਲ ਦਿਤੀ ਹੈ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਵਿਚ ਨਹੀਂ ਕਰਵਾਈ ਗਈ ਸੀ। 8 ਮਾਰਚ, 2023 ਨੂੰ, ਰਾਜਸਥਾਨ ਪੁਲਿਸ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਜੇਲ ਲੈ ਆਈ ਸੀ। 9 ਮਾਰਚ ਨੂੰ ਤਲਵੰਡੀ ਸਾਬੋ ਦੀ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ। ਉਸ ਨੂੰ 10 ਮਾਰਚ ਨੂੰ ਮੁੜ ਬਠਿੰਡਾ ਜੇਲ ਲਿਆਂਦਾ ਗਿਆ, ਜਦਕਿ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤੀ ਗਈ। ਮੁਲਜ਼ਮ ਨੂੰ ਬਠਿੰਡਾ ਹਾਈ ਸਕਿਉਰਿਟੀ ਜੇਲ ਵਿਚ ਰੱਖਿਆ ਗਿਆ ਸੀ। ਉਥੇ ਕੱਟੜ ਅਪਰਾਧੀਆਂ ਨੂੰ ਰੱਖਿਆ ਜਾਂਦਾ ਹੈ। ਜਿਥੇ ਇਕ ਬੈਰਕ ਵਿਚ ਇਕ ਕੈਦੀ ਰਹਿੰਦਾ ਹੈ।



 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial