Punjab Teachers: ਪੰਜਾਬ 'ਚ ਅਧਿਆਪਕਾਂ ਦੀ ਸੀਨੀਆਰਤਾ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਪਹਿਲੀ ਲਿਸਟ ਹੋ ਗਈ ਜਾਰੀ
First Seniority List - ਸੂਚੀ ਸਬੰਧੀ ਅਧਿਆਪਕਾਂ ਅਤੇ ਹੋਰਨਾਂ ਤੋਂ ਇਤਰਾਜ਼ ਮੰਗੇ ਗਏ ਹਨ ਤਾਂ ਜੋ ਜੇਕਰ ਜਨਮ ਮਿਤੀ, ਨਾਮ ਅਤੇ ਸੇਵਾਮੁਕਤੀ ਤੱਕ ਦੀ ਨਿਯੁਕਤੀ ਸਬੰਧੀ ਕੋਈ ਗਲਤੀ ਹੈ ਤਾਂ ਉਨ੍ਹਾਂ ਨੂੰ ਦਰੁਸਤ ਕੀਤਾ ਜਾ ਸਕੇ।
Punjab Teachers First Seniority List ਚੰਡੀਗੜ੍ਹ - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਸੀਨੀਆਰਤਾ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਇੱਕ ਲਿਸਟ ਜਾਰੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਸਬੰਧ ਅਧਿਆਪਕਾਂ ਤੋਂ ਇਤਰਾਜ਼ ਮੰਗੇ ਹਨ। ਦਰਅਸਲ 1 ਨਵੰਬਰ 1966 ਤੋਂ 31 ਦਸੰਬਰ 1990 ਤੱਕ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਸੀਨੀਆਰਤਾ ਸੂਚੀ ਤਿਆਰ ਕਰਕੇ ਜਾਰੀ ਕਰ ਦਿੱਤੀ ਗਈ ਹੈ।
ਸੂਚੀ ਸਬੰਧੀ ਅਧਿਆਪਕਾਂ ਅਤੇ ਹੋਰਨਾਂ ਤੋਂ ਇਤਰਾਜ਼ ਮੰਗੇ ਗਏ ਹਨ ਤਾਂ ਜੋ ਜੇਕਰ ਜਨਮ ਮਿਤੀ, ਨਾਮ ਅਤੇ ਸੇਵਾਮੁਕਤੀ ਤੱਕ ਦੀ ਨਿਯੁਕਤੀ ਸਬੰਧੀ ਕੋਈ ਗਲਤੀ ਹੈ ਤਾਂ ਉਨ੍ਹਾਂ ਨੂੰ ਦਰੁਸਤ ਕੀਤਾ ਜਾ ਸਕੇ।
ਇਤਰਾਜ਼ 15 ਨਵੰਬਰ ਤੱਕ ਦਾਖਲ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ 1 ਜਨਵਰੀ 1991 ਤੋਂ 2023 ਤੱਕ ਭਰਤੀ ਹੋਏ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਵੀ ਆਉਣ ਵਾਲੇ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਬਾਅਦ ਵਿੱਚ ਇਨ੍ਹਾਂ ਸੂਚੀਆਂ ਨੂੰ ਆਪਸ ਵਿੱਚ ਮਿਲਾ ਕੇ ਸਿੱਖਿਆ ਵਿਭਾਗ ਵਿੱਚ ਹੁਣ ਤੱਕ ਭਰਤੀ ਹੋਏ ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਅੰਤਿਮ ਸੂਚੀ ਬਣਾਈ ਜਾਵੇਗੀ।
ਇਸ ਨਾਲ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਸਟਾਫ ਦੀ ਸੀਨੀਆਰਤਾ ਬਾਰੇ ਹਰ ਕਿਸੇ ਨੂੰ ਸਪੱਸ਼ਟਤਾ ਮਿਲੇਗੀ। ਵਿਭਾਗ ਵਿੱਚ ਕੰਮ ਕਰ ਰਹੇ 1 ਲੱਖ ਤੋਂ ਵੱਧ ਅਧਿਆਪਕਾਂ ਅਤੇ ਸੇਵਾਮੁਕਤ ਅਧਿਆਪਕਾਂ ਦੀ ਸੀਨੀਆਰਤਾ ਸੂਚੀ ਤਿਆਰ ਕਰਨ ਦਾ ਕੰਮ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਚੱਲ ਰਿਹਾ ਹੈ। ਸੀਨੀਆਰਤਾ ਸਬੰਧੀ ਅਦਾਲਤ ਵਿੱਚ ਗਏ ਅਧਿਆਪਕ ਹਰਭਜਨ ਸਿੰਘ ਦੇ ਮਾਮਲੇ ਵਿੱਚ ਵਿਭਾਗ ਨੂੰ 15 ਫਰਵਰੀ ਨੂੰ ਸੀਨੀਆਰਤਾ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial