ਪੜਚੋਲ ਕਰੋ

ਕੈਪਟਨ ਸਰਕਾਰ ਨੇ ਰਚਿਆ ਨਵਾਂ ਇਤਿਹਾਸ, ਸੁਲਤਾਨਪੁਰ ਲੋਧੀ 'ਚ ਪੂਰੀ 'ਸਰਕਾਰ'

ਪੰਥਕ ਸਿਆਸਤ ਵਿੱਚ ਕੈਪਟਨ ਸਰਕਾਰ ਨਵਾਂ ਇਤਿਹਾਸ ਸਿਰਜਨ ਜਾ ਰਹੀ ਹੈ। ਜਿਹੜਾ ਕੰਮ ਅੱਜ ਤੱਕ ਪੰਥਕ ਪਾਰਟੀ ਅਖਵਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਤੱਕ ਨਹੀਂ ਕਰ ਸਕਿਆ, ਉਹ ਕਾਂਗਰਸ ਸਰਕਾਰ ਕਰਨ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਅੱਜ ਸੁਲਤਾਨਪੁਰ ਲੋਧੀ ਵਿੱਚ ਹੋਣ ਜਾ ਰਹੀ ਹੈ।

ਜਲੰਧਰ: ਪੰਥਕ ਸਿਆਸਤ ਵਿੱਚ ਕੈਪਟਨ ਸਰਕਾਰ ਨਵਾਂ ਇਤਿਹਾਸ ਸਿਰਜਨ ਜਾ ਰਹੀ ਹੈ। ਜਿਹੜਾ ਕੰਮ ਅੱਜ ਤੱਕ ਪੰਥਕ ਪਾਰਟੀ ਅਖਵਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਤੱਕ ਨਹੀਂ ਕਰ ਸਕਿਆ, ਉਹ ਕਾਂਗਰਸ ਸਰਕਾਰ ਕਰਨ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਅੱਜ ਸੁਲਤਾਨਪੁਰ ਲੋਧੀ ਵਿੱਚ ਹੋਣ ਜਾ ਰਹੀ ਹੈ। ਖਾਸ ਗੱਲ਼ ਹੈ ਕਿ ਇਸ ਮੀਟਿੰਗ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਪੰਜਾਬ ਮੰਤਰੀ ਮੰਡਲ ਦੀ ਚੰਡੀਗੜ੍ਹ ਤੋਂ ਬਾਹਰ ਹੋਣ ਵਾਲੀ ਇਹ ਪਹਿਲੀ ਮੀਟਿੰਗ ਨੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਮੀਟਿੰਗ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਪ੍ਰਤੀ ਆਪਣੀ ਸਰਕਾਰ ਦੀ ਗੰਭੀਰਤਾ ਨੂੰ ਵੀ ਸੂਬੇ ਦੇ ਲੋਕਾਂ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਜਦੋਂ ਦੀ ਪੰਜਾਬ ਦੀ ਰਾਜਧਾਨੀ ਬਣੀ ਹੈ, ਉਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਕਦੇ ਨਹੀਂ ਹੋਈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਕਈ ਸਰਕਾਰਾਂ ਬਣਾਉਣ ਦੇ ਮੌਕੇ ਮਿਲੇ ਹਨ ਪਰ ਉਹ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਨਹੀਂ ਕਰ ਸਕੇ। ਕੈਪਟਨ ਸਰਕਾਰ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਕਰਕੇ ਸੰਕੇਤ ਦੇਣਾ ਚਾਹੁੰਦੀ ਹੈ ਕਿ ਉਹ ਗੁਰਪੁਰਬ ਤੇ ਸ਼ਤਾਬਦੀਆਂ ਮਨਾਉਣ ਦੇ ਮਾਮਲੇ ਵਿਚ ਅਕਾਲੀਆਂ ਨਾਲੋਂ ਅੱਗੇ ਹੈ। 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਕੰਮ ਜ਼ੋਰਾਂ 'ਤੇ ਗੁਰਦੁਆਰਾ ਬੇਰ ਸਾਹਿਬ ਦੇ ਪਿਛਲੇ ਪਾਸੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਮੁੱਖ ਪੰਡਾਲ ਬਣਾਇਆ ਜਾ ਰਿਹਾ ਹੈ, ਉਥੇ ਵੀ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਸੀ। ਸ਼ਰਧਾਲੂਆਂ ਦੀ ਰਿਹਾਇਸ਼ ਲਈ ਸੁਲਤਾਨਪੁਰ ਲੋਧੀ ’ਚ ਆਰਜ਼ੀ ਤੌਰ ’ਤੇ ਤਿੰਨ ਥਾਵਾਂ ’ਤੇ ਟੈਂਟ ਸਿਟੀ ਬਣਾਏ ਜਾ ਰਹੇ ਹਨ। ਪਵਿੱਤਰ ਕਾਲੀ ਵੇਈਂ ਦੇ ਕਿਨਾਰੇ ’ਤੇ ਬਣਾਏ ਜਾ ਰਹੇ ਦੋ ਫੁੱਟ ਬ੍ਰਿਜ ਦਾ ਉਪਰਲਾ ਢਾਂਚਾ ਬਣ ਕੇ ਤਿਆਰ ਹੋ ਗਿਆ ਹੈ ਤੇ ਉਸ ਨੂੰ ਫਿੱਟ ਕਰਨ ਲਈ ਵਿਭਾਗ ਦੇ ਅਧਿਕਾਰੀ ਯੋਜਨਾ ਬਣਾਉਣ ਵਿਚ ਲੱਗੇ ਹੋਏ ਹਨ। ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਵੀ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਸੀ। ਮੁੱਖ ਸਮਾਗਮ ਲਈ ਜਿਹੜਾ ਪੰਡਾਲ ਬਣਾਇਆ ਜਾਣਾ ਹੈ ਉਥੇ ਬੈਠਣ ਦੀ ਸਮਰੱਥਾ 25 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ। ਪੰਡਾਲ ਅੱਧਿਓਂ ਵੱਧ ਬਣ ਗਿਆ ਹੈ ਤੇ ਉਸ ਦਾ ਇੱਕ ਹਿੱਸਾ ਬਣਾਉਣ ਲਈ ਮਜ਼ਦੂਰ ਵੱਡੀ ਗਿਣਤੀ ਵਿੱਚ ਲੱਗੇ ਹੋਏ ਸਨ। ਇਹ ਪੰਡਾਲ ਵਾਟਰ ਪਰੂਫ ਹੋਵੇਗਾ ਤਾਂ ਜੋ ਮੌਸਮ ਦੀ ਖਰਾਬੀ ਦੌਰਾਨ ਵੀ ਸਮਾਗਮ ਪ੍ਰਭਾਵਿਤ ਨਾ ਹੋ ਸਕਣ। ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਆਉਣ ਦੀ ਸੂਰਤ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਵਿੱਤਰ ਕਾਲੀ ਵੇਈਂ ਦੇ ਕਿਨਾਰਿਆਂ ’ਤੇ ਵੀ ਰੇਲਿੰਗ ਲਗਾਈ ਜਾ ਰਹੀ ਹੈ। ਵੇਈਂ ਉੱਪਰ ਹੀ ਵੱਖ-ਵੱਖ ਥਾਵਾਂ ’ਤੇ 9 ਪੁਲ ਬਣਾਏ ਜਾ ਰਹੇ ਹਨ ਜਿਨ੍ਹਾਂ ਦਾ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਪਾੜ ਪੈਣ ਦਾ ਵਧਿਆ ਖਤਰਾ, ਚੰਨੀ ਧੜੇ ਅਤੇ ਪਾਰਟੀ ਇੰਚਾਰਜ ਦੀ ਮੀਟਿੰਗ ਹੋਈ ਰੱਦ; 2 ਸ਼ਰਤਾਂ ਨਾਲ ਵਿਗੜੀ ਗੱਲ
ਪੰਜਾਬ ਕਾਂਗਰਸ 'ਚ ਪਾੜ ਪੈਣ ਦਾ ਵਧਿਆ ਖਤਰਾ, ਚੰਨੀ ਧੜੇ ਅਤੇ ਪਾਰਟੀ ਇੰਚਾਰਜ ਦੀ ਮੀਟਿੰਗ ਹੋਈ ਰੱਦ; 2 ਸ਼ਰਤਾਂ ਨਾਲ ਵਿਗੜੀ ਗੱਲ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget