ਅਬੋਹਰ : ਅਬੋਹਰ ਦੇ ਨਾਲ ਲੱਗਦੇ ਪਿੰਡ ਦੀਵਾਨਖੇੜਾ ਦੇ ਵਿਚ ਇਕ ਬਾਗ 'ਚ ਬਣੀ ਪਾਣੀ ਦੀ ਡਿਗੀ ਵਿੱਚ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਹਿਰਾਂ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਵਾਰੀ ਦੇ ਚੱਲਦਿਆਂ ਅਬੋਹਰ 'ਚ ਬਾਗ਼ਬਾਨ ਕਿਸਾਨ ਦੇ ਕਿੰਨੂੰ ਦੇ ਬਾਗ 'ਚ ਬਣੀ ਪਾਣੀ ਵਾਲੀ ਡਿਗੀ 'ਚ ਪਾਣੀ ਆਇਆ ਸੀ।
ਜਦੋਂ ਬਾਅਦ ਵਿੱਚ ਜਾ ਕੇ ਦੇਖਿਆ ਤਾਂ ਬਾਗ਼ ਵਿੱਚ ਬਣੀ ਇਸ ਪਾਣੀ ਦੀ ਡਿੱਗੀ 'ਚ ਹਜ਼ਾਰਾਂ ਮੱਛੀਆਂ ਮਰੀਆਂ ਪਾਈਆਂ ਗਈਆਂ। ਸਥਾਨਕ ਲੋਕਾਂ ਦਾ ਆਰੋਪ ਹੈ ਕਿ ਨਹਿਰਾਂ 'ਚ ਜ਼ਹਿਰੀਲਾ ਤੇ ਗੰਦਾ ਪਾਣੀ ਛੱਡਿਆ ਜਾ ਰਿਹਾ ਹੈ ,ਜੋ ਉਨ੍ਹਾਂ ਦੀਆਂ ਫਸਲਾਂ ਅਤੇ ਨਸਲਾਂ ਨੂੰ ਬਰਬਾਦ ਕਰਨ 'ਚ ਲੱਗਿਆ ਹੋਇਆ ਹੈ।
ਪਿੰਡ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਖਰਾਬ ਪਾਣੀ ਦੇ ਕਾਰਨ ਜਿੱਥੇ ਇਕ ਪਾਸੇ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ,ਉੱਥੇ ਹੀ ਦੂਜੇ ਪਾਸੇ ਖ਼ਰਾਬ ਪਾਣੀ ਦੇ ਕਾਰਨ ਬੀਮਾਰੀਆਂ ਵੀ ਫੈਲ ਰਹੀਆਂ ਹਨ। ਜਿਸ ਵਿੱਚ ਕੈਂਸਰ ਦੀ ਬੀਮਾਰੀ ਮੁੱਖ ਰੂਪ 'ਤੇ ਫੈਲ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਜਲਦ ਹੀ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਅਬੋਹਰ ਦੇ ਨਾਲ ਲੱਗਦੇ ਪਿੰਡ ਦੀਵਾਨਖੇੜਾ ਦੇ ਵਿਚ ਇਕ ਬਾਗ 'ਚ ਬਣੀ ਪਾਣੀ ਦੀ ਡਿਗੀ ਵਿੱਚ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਹਿਰਾਂ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਵਾਰੀ ਦੇ ਚੱਲਦਿਆਂ ਅਬੋਹਰ 'ਚ ਬਾਗ਼ਬਾਨ ਕਿਸਾਨ ਦੇ ਕਿੰਨੂੰ ਦੇ ਬਾਗ 'ਚ ਬਣੀ ਪਾਣੀ ਵਾਲੀ ਡਿਗੀ 'ਚ ਪਾਣੀ ਆਇਆ ਸੀ।
ਜਦੋਂ ਬਾਅਦ ਵਿੱਚ ਜਾ ਕੇ ਦੇਖਿਆ ਤਾਂ ਬਾਗ਼ ਵਿੱਚ ਬਣੀ ਇਸ ਪਾਣੀ ਦੀ ਡਿੱਗੀ 'ਚ ਹਜ਼ਾਰਾਂ ਮੱਛੀਆਂ ਮਰੀਆਂ ਪਾਈਆਂ ਗਈਆਂ। ਸਥਾਨਕ ਲੋਕਾਂ ਦਾ ਆਰੋਪ ਹੈ ਕਿ ਨਹਿਰਾਂ 'ਚ ਜ਼ਹਿਰੀਲਾ ਤੇ ਗੰਦਾ ਪਾਣੀ ਛੱਡਿਆ ਜਾ ਰਿਹਾ ਹੈ ,ਜੋ ਉਨ੍ਹਾਂ ਦੀਆਂ ਫਸਲਾਂ ਅਤੇ ਨਸਲਾਂ ਨੂੰ ਬਰਬਾਦ ਕਰਨ 'ਚ ਲੱਗਿਆ ਹੋਇਆ ਹੈ।