Punjab News: ਫਾਜ਼ਿਲਕਾ ਜ਼ਿਲੇ ਦੇ ਕਰੀਬ 42 ਪਿੰਡ ਸੇਮ ਪ੍ਰਭਾਵਤ ਇਲਾਕੇ ਘੋਸ਼ਿਤ ਕੀਤੇ ਗਏ ਨੇ ਜਿਥੇ ਸੇਮ ਦੀ ਦਿੱਕਤ ਹੋਣ ਕਰਕੇ ਕਿਸਾਨਾਂ ਦੀ ਫ਼ਸਲ ਨਹੀਂ ਹੋ ਰਹੀ ਤਾ ਸੇਮ ਦੀ ਸਮੱਸਿਆ ਤੋਂ ਉਭਰਨ ਦੇ ਲਈ ਕਿਸਾਨਾਂ ਵੱਲੋਂ ਮੱਛੀ ਪਾਲਣ ਦਾ ਕਿੱਤਾ ਅਪਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਨਤੀਜਾ ਇਹ ਨਿਕਲਿਆ ਕਿ ਹੁਣ ਕਿਸਾਨ ਇਸ ਮੱਛੀ ਪਾਲਣ ਦੇ ਕਿੱਤੇ ਵਿੱਚ ਸਫ਼ਲ ਸਾਬਤ ਹੋਏ ਨੇ ਤੇ ਮੱਛੀ ਪਾਲਣ ਦਾ ਧੰਦਾ ਕਿਸਾਨਾਂ ਦੇ ਲਈ ATM ਦਾ ਕੰਮ ਕਰ ਰਿਹਾ ਹੈ।
ਇਸੇ ਤਹਿਤ ਹੀ ਕਿਸਾਨਾਂ ਨੂੰ ਹੁਣ ਵੱਧ ਤੋਂ ਵੱਧ ਇਸ ਕਿੱਤੇ ਦੇ ਨਾਲ ਜੋੜਨ ਦੇ ਮਕਸਦ ਨਾਲ ਫਾਜ਼ਿਲਕਾ ਦੇ ਪਿੰਡ ਘੱਟਿਆ ਵਾਲੀ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿੱਥੇ ਸਬੰਧਤ ਮਹਿਕਮੇ ਦੇ ਅਧਿਕਾਰੀ ਅਤੇ SDM ਪਹੁੰਚੇ, ਜਿਨ੍ਹਾਂ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਨਹੀਂ ਹੋ ਰਹੀ ੳਹ ਇਸ ਕਿਤੇ ਵੱਲ ਧਿਆਨ ਦੇਣ ਤਾ ਕਿ ਸੇਮ ਹੇਠ ਆਈ ਜ਼ਮੀਨ ਦੇ ਮਾਲਕ ਵੀ ਲਾਹਾ ਹਾਸਿਲ ਕਰ ਸਕਣ
ਇਸ ਕਿੱਤੇ ਨੂੰ ਅਪਣਾਉਣ ਵਾਲੇ ਕਿਸਾਨਾਂ ਦਾ ਕਹਿਣਾ ਕਿ ਮੱਛੀ ਪਾਲਣ ਦਾ ਧੰਦਾ ਉਨ੍ਹਾਂ ਦੇ ਲਈ ATM ਦਾ ਕੰਮ ਕਰ ਰਿਹਾ ਹੈ ਕਿਉਂਕਿ ਇਸ ਕਿੱਤੇ ਵਿੱਚ ਵਪਾਰੀ ਲਗਾਤਾਰ ਉਨ੍ਹਾਂ ਦੇ ਨਾਲ ਸੰਪਰਕ 'ਚ ਹਨ ਤੇ ਜਦੋਂ ਵੀ ਉਹਨਾਂ ਨੂੰ ਪੈਸੇ ਦੀ ਲੋੜ ਹੁੰਦੀ ਹੈ ਤਾ ੳਹ ਮੱਛੀ ਵਪਾਰੀਆ ਨੂੰ ਵੇਚ ਦਿੰਦੇ ਹਨ।
ੳਧਰ ਇਸ ਬਾਬਤ ਮੌਕੇ 'ਤੇ ਪਹੁੰਚੇ ਅਧਿਕਾਰੀਆਂ ਵੱਲੋਂ ਇਸ ਬਾਬਤ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਦਾ ਵੀ ਦਾਅਵਾ ਕੀਤਾ ਤੇ ਕਿਹਾ ਕਿ ਕਿਸਾਨਾਂ ਨੂੰ ਹਰ ਬਣਦੀ ਸਹਾਇਤਾ ਦਿੱਤੀ ਜਾ ਰਹੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।